ਸ੍ਰੀ ਮੁਕਤਸਰ ਸਾਹਿਬ, 3 ਜਨਵਰੀ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਗਿੱਦੜਬਾਹਾ ਵਿਚ ਇਕ ਨਿਹੰਗ ਨੂੰ ਅਣਪਛਾਤੇ ਲੋਕਾਂ ਨੇ ਸਿਰ ਚ ਰਾਡ ਮਾਰ ਕੇ ਮੌਤ ਦੇ ਘਾਟ ਉਤਾਰ ਦਿਤਾ। ਮ੍ਰਿਤਕ ਨਿਹੰਗ ਸਿੰਘ ਜਸਵੀਰ ਸਿੰਘ ਬੱਗਾ ਵਾਸੀ ਹੁਸਨਰ ਨੇ ਗਿੱਦੜਬਾਹਾ ਦੇ ਮਲੋਟ ਰੋਡ ‘ਤੇ ਝੌਂਪੜੀ ਬਣਾ ਕੇ ਪਿਛਲੇ ਕੁਝ ਦਿਨਾਂ ਤੋਂ ਆਉਣ-ਜਾਣ ਵਾਲੇ ਲੋਕਾਂ ਨੂੰ ਲੰਗਰ ਛਕਾ ਰਿਹਾ ਸੀ।
ਇਹ ਵੀ ਖਬਰ ਪੜੋ : ਸ਼੍ਰੋਮਣੀ ਕਮੇਟੀ ਨੇ ਜਥੇਦਾਰ ਕਾਉਂਕੇ ਕਤਲ ਮਾਮਲੇ ’ਚ ਕਨੂੰਨੀ ਕਾਰਵਾਈ ਲਈ ਮਾਹਰਾਂ ਦੀ ਕਮੇਟੀ ਕੀਤੀ ਗਠਤ
ਬੀਤੀ ਰਾਤ ਜਦੋਂ ਦੋ ਅਣਪਛਾਤੇ ਵਿਅਕਤੀ ਆਏ ਤਾਂ ਉਕਤ ਨਿਹੰਗ ਨੇ ਉਨ੍ਹਾਂ ਨੂੰ ਲੰਗਰ ਛਕਣ ਲਈ ਕਿਹਾ ਪਰ ਉਕਤ ਅਣਪਛਾਤੇ ਵਿਅਕਤੀਆਂ ਨੇ ਲੰਗਰ ਛਕਣ ਦੀ ਬਜਾਏ ਨਿਹੰਗ ਸਿੰਘ ਨੂੰ ਬਾਹਰ ਆਉਣ ਲਈ ਕਿਹਾ ਅਤੇ ਜਦੋਂ ਨਿਹੰਗ ਆਪਣੀ ਝੌਂਪੜੀ ‘ਚੋਂ ਬਾਹਰ ਆਇਆ ਤਾਂ ਉਕਤ ਵਿਅਕਤੀਆਂ ਨੇ ਉਸ ‘ਤੇ ਹਮਲਾ ਕਰ ਦਿੱਤਾ। ਉਸ ਨੂੰ ਬੇਰਹਿਮੀ ਨਾਲ ਕੁੱਟ-ਕੁੱਟ ਕੇ ਮਾਰ ਦਿੱਤਾ।
ਇਹ ਵੀ ਖਬਰ ਪੜੋ : ਕੈਬਿਨਟ ਮੰਤਰੀ ਈ.ਟੀ.ਓ ਨੇ ਵੱਖ ਵੱਖ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਦਿੱਤੇ 1 ਕਰੋੜ ਦੇ ਚੈਕ
ਮ੍ਰਿਤਕ ਦੇ ਤਿੰਨ ਬੱਚੇ ਹਨ, ਜਿਨ੍ਹਾਂ ਵਿਚ ਇੱਕ ਲੜਕਾ ਸਤਨਾਮ 5 ਸਾਲ, ਏਕਮ 2 ਸਾਲ ਅਤੇ ਇੱਕ ਬੇਟੀ ਧਨਵੀਰ ਕੌਰ ਜੋ ਮਹਿਜ਼ ਤਿੰਨ ਮਹੀਨੇ ਦੀ ਹੈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।