ਮੁਕੇਰੀਆਂ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਇਥੇ ਮਾਤਾ ਰਾਣੀ ਚੌਂਕ ਵਿਚ ਮੋਟਰਸਾਈਕਲ ਅਤੇ ਟਰੱਕ ਵਿਚਕਾਰ ਟੱਕਰ ਦੌਰਾਨ ਮੋਟਰਸਾਈਕਲ ਸਵਾਰ ਦੋ ਵਿਦਿਆਰਥੀਆਂ ਵਿੱਚੋ ਇੱਕ ਦੀ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਜਖਮੀ ਹੋ ਗਿਆ। ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਜਖਮੀ ਲੜਕੇ ਦੀ ਮਾਤਾ ਅਤੇ ਸਾਬਕਾ ਸੰਮਤੀ ਮੈਂਬਰ ਜਰਨੈਲ ਸਿੰਘ ਨੇ ਦੱਸਿਆ ਕੀ ਦੋਵੇਂ ਲੜਕੇ ਇੱਕੋ ਪਿੰਡ ਛਾਗਲਾ ਦੇ ਰਹਿਣ ਵਾਲੇ ਸਨ ਅਤੇ 12ਵੀਂ ਕਲਾਸ ਵਿੱਚ ਪੜ੍ਹਦੇ ਸਨ ਜੋ ਬੁਲਟ ਉਤੇ ਮੁਕੇਰੀਆਂ ਕਿਸੇ ਕੰਮ ਆਏ ਸਨ।
ਹਾਦਸੇ ਵਿਚ ਅਲੋਕ ਦੀ ਮੌਕੇ ਉਤੇ ਮੌਤ ਹੀ ਗਈ ਜਦਕਿ ਸੁਸ਼ਾਂਤ ਗੰਭੀਰ ਜਖਮੀ ਹੋ ਗਿਆ ਜਿਸ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਮੌਕੇ ਉਤੇ ਪੁੱਜੇ ਏਐਸਆਈ ਦਿਲਦਾਰ ਸਿੰਘ ਨੇ ਦੱਸਿਆ ਕਿ ਹਾਦਸੇ ਉਪਰੰਤ ਟਰੱਕ ਡਰਾਈਵਰ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਪਰਿਵਾਰਕ ਮੈਬਰਾਂ ਦੇ ਬਿਆਨਾਂ ਉਤੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।