ਮੁਹਾਲੀ: ਉਧਾਰ ਦਿੱਤੇ ਪੈਸੇ ਵਾਪਸ ਮੰਗਣ ਤੇ ਨੌਜਵਾਨ ਦਾ ਚਾਕੂ ਮਾਰ ਕੇ ਕਤਲ

ਮੁਹਾਲੀ, 24 ਅਕਤੂਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਮੁਹਾਲੀ ਵਿਚ ਇਕ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਨੇ ਆਪਣੇ ਨਾਬਾਲਗ ਦੋਸਤ ਵਲੋਂ ਉਧਾਰ ਦਿਤੇ ਪੈਸੇ ਵਾਪਸ ਕਰਨ ਦੀ ਮੰਗ ਕੀਤੀ ਸੀ। ਜਿਸ ਕਾਰਨ ਨਾਬਾਲਗ ਦੋਸਤ ਨੇ ਉਸ ਦਾ ਚਾਕੂ ਮਾਰ ਕੇ ਕਤਲ ਕਰ ਦਿਤਾ। ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ। ਇਸ ਦੇ ਨਾਲ ਹੀ ਨਾਬਾਲਗ ਦੇ ਖਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਸ਼੍ਰੀ ਅੰਮ੍ਰਿਤਸਰ (24 ਅਕਤੂਬਰ 2023)

ਜਾਣਕਾਰੀ ਅਨੁਸਾਰ ਕਤਲ ਦੀ ਘਟਨਾ ਪਿੰਡ ਮੁਹਾਲੀ ਵਿਖੇ ਐਤਵਾਰ ਸ਼ਾਮ ਸਾਢੇ ਚਾਰ ਵਜੇ ਵਾਪਰੀ। ਮ੍ਰਿਤਕ ਦੀ ਪਛਾਣ ਅਨਿਲ ਕੁਮਾਰ (19) ਵਜੋਂ ਹੋਈ ਹੈ। ਇਸ ਸਬੰਧੀ ਖੁਲਾਸਾ ਹੋਇਆ ਹੈ ਕਿ ਅਨਿਲ ਕੁਮਾਰ ਨੇ ਆਪਣੇ ਇਕ ਨਾਬਾਲਗ ਦੋਸਤ ਨੂੰ ਇਕ ਹਜ਼ਾਰ ਰੁਪਏ ਉਧਾਰ ਦਿਤੇ ਸਨ। ਦੁਸਹਿਰੇ ਦੇ ਤਿਉਹਾਰ ਕਾਰਨ ਅਨਿਲ ਨੇ ਆਪਣੇ ਦੋਸਤ ਤੋਂ ਉਧਾਰ ਲਏ ਪੈਸੇ ਵਾਪਸ ਮੰਗੇ ਸਨ। ਇਸ ਦੌਰਾਨ ਦੋਸਤ ਨੇ 15 ਮਿੰਟ ਦੇ ਅੰਦਰ ਪੈਸੇ ਵਾਪਸ ਕਰਨ ਲਈ ਕਿਹਾ।

ਕੁਝ ਸਮੇਂ ਬਾਅਦ ਨਾਬਾਲਗ ਅਨਿਲ ਕੁਮਾਰ ਦੇ ਘਰ ਦੇ ਬਾਹਰ ਪਹੁੰਚਿਆ ਅਤੇ ਪੈਸੇ ਵਾਪਸ ਕਰਨ ਲਈ ਕਿਹਾ। ਜਿਵੇਂ ਹੀ ਅਨਿਲ ਘਰ ਤੋਂ ਬਾਹਰ ਆਇਆ ਤਾਂ ਨਾਬਾਲਗ ਦੋਸਤ ਨੇ ਉਸ ‘ਤੇ ਚਾਕੂ ਨਾਲ ਹਮਲਾ ਕਰ ਦਿਤਾ। ਜਦੋਂ ਉਹ ਜ਼ਖ਼ਮੀ ਹੋ ਗਿਆ ਤਾਂ ਉਸ ਦੇ ਪਰਿਵਾਰਕ ਮੈਂਬਰ ਉਸ ਨੂੰ ਤੁਰੰਤ ਫੇਜ਼-6 ਸਥਿਤ ਸਿਵਲ ਹਸਪਤਾਲ ਲੈ ਗਏ। ਜਿੱਥੇ ਡਾਕਟਰਾਂ ਨੇ ਅਨਿਲ ਨੂੰ ਮ੍ਰਿਤਕ ਐਲਾਨ ਦਿੱਤਾ।

You May Also Like