ਅੰਮ੍ਰਿਤਸਰ, (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਅੰਮ੍ਰਿਤਸਰ ‘ਚ ਪਹਿਲੇ ਸਕੂਲ ਆਫ ਐਮੀਨੈਂਸ ਦੀ ਸ਼ੁਰੂਆਤ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਛੇਹਰਟਾ ਦੇ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕੀਤਾ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੀ ਮੌਜੂਦ ਸਨ। ਛੇਹਰਟਾ ਦੇ ਸਕੂਲ ਆਫ ਐਮੀਨੈਂਸ ਦੇ ਬਾਹਰ ਸੀਪੀ ਨੌਨਿਹਾਲ ਤੇ ਡੀਸੀਪੀ ਲਾਅ ਐਂਡ ਆਰਡਰ ਪਰਮਿੰਦਰ ਸਿੰਘ ਭੰਡਾਲ ਤਾਇਨਾਤ ਸਨ। ਰੈਲੀ ਵਾਲੇ ਮੈਦਾਨ ‘ਚ ਗਾਇਕ ਕੁਲਵਿੰਦਰ ਬਿੱਲਾ ਨੇ ਲੋਕਾਂ ਦਾ ਮਨੋਰੰਜਨ ਕੀਤਾ।
ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਛੇਹਰਟਾ ਦੇ ਸਕੂਲ ਆਫ ਐਮੀਨੈਂਸ ਦਾ ਕੀਤਾ ਉਦਘਾਟਨ
