ਮੁੱਖ ਮੰਤਰੀ ਮਾਨ ਦੇ ਸਲਾਹਕਾਰ ਮਨਜੀਤ ਸਿੰਘ ਸਿੱਧੂ ਵੱਲੋਂ ਅਸਤੀਫਾ

ਚੰਡ੍ਹੀਗੜ੍ਹ, 18 ਨਵੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਖਬਰ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਮਨਜੀਤ ਸਿੰਘ ਸਿੱਧੂ ਨੇ ਅਸਤੀਫਾ ਦੇ ਦਿੱਤਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਬੀਤੀ ਰਾਤ ਉਨ੍ਹਾਂ ਵੱਲੋਂ ਅਸਤੀਫਾ ਦੇ ਦਿੱਤਾ ਗਿਆ ਜਿਸ ਨੂੰ ਕਿ ਮਨਜ਼ੂਰ ਕਰ ਲਿਆ ਗਿਆ ਹੈ। ਉਨ੍ਹਾਂ ਵੱਲੋਂ ਸਿਹਤ ਸਮੱਸਿਆਵਾਂ ਦਾ ਹਵਾਲਾ ਦਿੰਦਿਆਂ ਅਸਤੀਫਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਸ਼੍ਰੀ ਅੰਮ੍ਰਿਤਸਰ (18 ਨਵੰਬਰ 2023)

ਦੱਸ ਦੇਈਏ ਕਿ ਮਨਜੀਤ ਸਿੰਘ ਸਿੱਧੂ ਮੁੱਖ ਮੰਤਰੀ ਭਗਵੰਤ ਮਾਨ ਦੇ ਨਜ਼ਦੀਕੀ ਦੋਸਤਾਂ ਵਿੱਚੋਂ ਸਨ। ਹਾਲਾਂਕਿ ਉਨ੍ਹਾਂ ਦੀ ਨਿਯੁਕਤੀ ‘ਚ ਕਾਫੀ ਦੇਰੀ ਹੋਈ ਸੀ ਅਤੇ ਉਨ੍ਹਾਂ ਨੂੰ ਇਸ ਸਾਲ ਜਨਵਰੀ ‘ਚ ਹੀ ਓਐੱਸਡੀ ਲਾਇਆ ਗਿਆ ਸੀ।

You May Also Like