ਚੰਡ੍ਹੀਗੜ੍ਹ, 24 ਦਸੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਮੁੱਖ ਮੰਤਰੀ ਭਗਵੰਤ ਮਾਨ ਨੇ 27 ਦਸੰਬਰ ਨੂੰ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਅਪਣਾ ਮਾਤਮੀ ਬਿਗਲ ਵਜਾਉਣ ਦਾ ਫ਼ੈਸਲਾ ਵਾਪਸ ਲੈ ਲਿਆ ਹੈ।
ਇਹ ਵੀ ਖਬਰ ਪੜੋ : ਮੋਹਾਲੀ ਚ 2 ਸਾਲ ਦੇ ਬੱਚੇ ਦੀ ਪਾਣੀ ਚ ਡੁੱਬਣ ਕਾਰਨ ਮੌਤ
ਉਹਨਾਂ ਨੇ ਟਵੀਟ ਕਰਦੇ ਹੋਏ ਇਹ ਜਾਣਕਾਰੀ ਦਿੱਤੀ। ਮੁੱਖ ਮੰਤਰੀ ਨੇ ਲਿਖਿਆ ਕਿ ”ਮੈਂ ਇਹ ਬਿਲਕੁਲ ਵੀ ਨਹੀਂ ਚਾਹੁੰਦਾ ਕਿ ਇਹਨਾਂ ਸ਼ਹਾਦਤ ਵਾਲੇ ਦਿਨਾਂ ਵਿੱਚ ਸਮੁੱਚੀਆਂ ਸੰਗਤਾਂ ਸਾਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਨੂੰ ਨਮਨ ਕਰਨ ਤੋਂ ਇਲਾਵਾ ਕਿਸੇ ਹੋਰ ਵਾਦ-ਵਿਵਾਦ ਵਿੱਚ ਪੈਣ .. ਇਸ ਲਈ ਭਾਵਨਾਵਾਂ ਦੀ ਕਦਰ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ 27 ਦਸੰਬਰ ਨੂੰ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਬਿਗਲ ਵਜਾਉਣ ਵਾਲਾ ਫੈਸਲਾ ਵਾਪਸ ਲਿਆ ਜਾਂਦਾ ਹੈ”