ਮੋਗਾ, 22 ਦਸੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਮੋਗਾ ਦੇ ਪਿੰਡ ਬੂਟਰ ਨੇੜੇ ਪੱਥਰਾਂ ਨਾਲ ਭਰਿਆ ਟਿੱਪਰ ਕਾਰ ’ਤੇ ਪਲਟਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਇਸ ਦੌਰਾਨ ਦੋ ਭਰਾਵਾਂ ਅਤੇ ਉਨ੍ਹਾਂ ਦੀਆਂ ਪਤਨੀਆਂ ਸਮੇਤ ਇਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਹੋ ਗਈ ਅਤੇ ਲੜਕੀ ਜ਼ਖ਼ਮੀ ਹੋ ਗਈ।
ਪੁਲਿਸ ਨੇ ਲਾਸ਼ਾਂ ਨੂੰ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿਚ ਰਖਵਾ ਦਿਤਾ ਹੈ। ਇਹ ਸਾਰੇ ਲੋਕ ਰਾਜਸਥਾਨ ਦੇ ਰਹਿਣ ਵਾਲੇ ਸਨ ਅਤੇ ਮੋਗਾ ਦੇ ਪਿੰਡ ਦੋਦੜ ਵਿਚ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਆਏ ਸਨ।
ਇਹ ਵੀ ਖਬਰ ਪੜੋ : ਜੰਡਿਆਲਾ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਫਾਇਰਿੰਗ
ਐਂਬੂਲੈਂਸ ਚਾਲਕ ਜਸਵਿੰਦਰ ਸਿੰਘ ਨੇ ਦਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਬੂਟਰ ਨੇੜੇ ਪੱਥਰਾਂ ਨਾਲ ਭਰਿਆ ਟਿੱਪਰ ਕਾਰ ‘ਤੇ ਪਲਟ ਗਿਆ ਹੈ। ਅਸੀਂ ਮੌਕੇ ‘ਤੇ ਪਹੁੰਚ ਕੇ ਪੰਜ ਵਿਅਕਤੀਆਂ ਨੂੰ ਕਾਰ ‘ਚੋਂ ਬਾਹਰ ਕੱਢ ਕੇ ਮੋਗਾ ਦੇ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ। ਦੋ ਔਰਤਾਂ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਬੱਚੀ ਜ਼ਖ਼ਮੀ ਹੋ ਗਈ।