ਮੋਹਾਲੀ, 26 ਦਸੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਮੋਹਾਲੀ ਤੋਂ ਬੇਹਦ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿੱਥੇ ਕਿ ਅੱਜ ਸਵੇਰੇ ਭਿਆਨਕ ਦਰਦਨਾਕ ਹਾਦਸਾ ਵਾਪਰਿਆ। ਇਥੇ ਟਿੱਪਰ ਦੀ ਲਪੇਟ ਚ ਆਉਣ ਨਾਲ ਐਕਟਿਵਾ ਉੱਤੇ ਸਵਾਰ ਪਤੀ-ਪਤਨੀ ਦੀ ਜਾਨ ਚਲੀ ਗਈ ਹੈ। ਹਾਦਸੇ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਸ ਦੇ ਵਿੱਚ ਦੇਖਿਆ ਜਾ ਸਕਦਾ ਹੈ ਕਿ ਇੱਕ ਸਫੇਦ ਰੰਗ ਦੀ ਐਕਟਿਵਾ, ਜੋ ਕਿ ਟਿੱਪਰ ਦੇ ਬਿਲਕੁਲ ਥੱਲੇ ਫਸੀ ਹੋਈ ਹੈ।
ਇਹ ਵੀ ਖਬਰ ਪੜੋ : ਗੁਰਦਾਸਪੁਰ ਚ ਟਰੱਕ ਅਤੇ ਈ-ਰਿਕਸ਼ਾ ਵਿਚਾਲੇ ਹੋਈ ਭਿਆਨਕ ਟੱਕਰ ’ਚ ਮਾਂ-ਧੀ ਦੀ ਦਰਦਨਾਕ ਮੌਤ
ਮ੍ਰਿਤਕਾਂ ਦੀ ਪਛਾਣ ਜੈਤੋ ਦੇ ਰਹਿਣ ਵਾਲੇ ਰਜਨੀਸ਼ ਕੁਮਾਰ ਤੇ ਉਸ ਦੀ ਪਤਨੀ ਦੇ ਰੂਪ ਵਿਚ ਹੋਈ ਹੈ, ਜੋ ਸੈਕਟਰ-63 ਚ ਕਰਿਆਨੇ ਦੀ ਦੁਕਾਨ ਕਰਦੇ ਸਨ। ਪਤੀ-ਪਤਨੀ ਐਕਟੀਵਾ ਉੱਤੇ ਸਵਾਰ ਹੋ ਕੇ ਕਿਤੇ ਜਾ ਰਹੇ ਸਨ ਤਾਂ ਰਸਤੇ ਦੇ ਵਿੱਚ ਇਹ ਭਿਆਨਕ ਸੜਕ ਹਾਦਸਾ ਵਾਪਰ ਗਿਆ। ਹਾਦਸੇ ਤੋ ਬਾਅਦ ਟਿੱਪਰ ਡਰਾਇਵਰ ਗੱਡੀ ਛੱਡ ਕੇ ਫਰਾਰ ਹੋ ਗਿਆ ਹੈ।