ਮੋਹਾਲੀ: ਹਰਿਆਣਾ ਰੋਡਵੇਜ਼ ਬੱਸ ਦੀ ਲਪੇਟ ‘ਚ ਆਏ 2 ਭਰਾ, ਇਕ ਦੀ ਮੌਤ, ਇੱਕ ਜ਼ਖਮੀ

ਮੁਹਾਲੀ, 11 ਸਤੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਮੁਹਾਲੀ ਦੇ ਜ਼ੀਰਕਪੁਰ ‘ਚ ਹਰਿਆਣਾ ਰੋਡਵੇਜ਼ ਦੀ ਬੱਸ ਦੀ ਲਪੇਟ ‘ਚ ਆਉਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਉਸ ਦਾ ਭਰਾ ਜ਼ਖ਼ਮੀ ਹੋ ਗਿਆ। ਦੋਵੇਂ ਮੋਟਰਸਾਈਕਲ ‘ਤੇ ਕਿਤੇ ਜਾ ਰਹੇ ਸਨ। ਇਸ ਦੌਰਾਨ ਬੱਸ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਜਿਸ ਨਾਲ ਇਕ ਨੌਜਵਾਨ ਸਾਈਡ ‘ਤੇ ਡਿੱਗ ਗਿਆ, ਜਦਕਿ ਦੂਜੇ ਦੀ ਬੱਸ ਹੇਠਾਂ ਆ ਕੇ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਚੰਡੀਗੜ੍ਹ ਦਿੱਲੀ ਹਾਈਵੇ ‘ਤੇ ਲੰਮਾ ਜਾਮ ਲੱਗ ਗਿਆ। ਪੁਲਿਸ ਮੁਲਾਜ਼ਮਾਂ ਨੇ ਮੌਕੇ ‘ਤੇ ਪਹੁੰਚ ਕੇ ਵਾਹਨਾਂ ਦੀ ਆਵਾਜਾਈ ਸ਼ੁਰੂ ਕਰ ਦਿਤੀ ਹੈ। ਨਾਲ ਹੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਹਸਪਤਾਲ ਭੇਜ ਦਿੱਤਾ ਗਿਆ ਹੈ।

You May Also Like