ਯੂਨਾਈਟਿਡ ਨਰਸਿਜ ਐਸੋਸੀਏਸ਼ਨ ਪੰਜਾਬ ਦਾ ਕੀਤਾ ਗਠਨ

ਅੰਮ੍ਰਿਤਸਰ, 12 ਅਗਸਤ (ਐੱਸ.ਪੀ.ਐਨ ਬਿਊਰੋ) – ਮੋਹਾਲੀ ਵਿਖੇ ਸੂਬਾ ਪੱਧਰੀ ਮੀਟਿੰਗ ਵਿੱਚ ਵੱਖ ਵੱਖ ਜ਼ਿਲ੍ਹਿਆਂ ਤੋ ਆਈਆਂ ਸਟਾਫ ਨਰਸਾ ਨੇ ਹਿੱਸਾ ਲਿਆ ਇਸ ਉਪਰੰਤ ਯੂਨਾਈਟਿਡ ਨਰਸਿਜ ਐਸੋਸੀਏਸ਼ਨ ਪੰਜਾਬ ਦਾ ਗਠਨ ਕੀਤਾ ਗਿਆ ਅਤੇ ਸ੍ਰੀਮਤੀ ਕਮਲਜੀਤ ਕੌਰ ਰੰਧਾਵਾ ਨੂੰ ਐਸੋਸੀਏਸ਼ਨ ਵਲੋ ਆਡੀਟਰ ਦੇ ਅਹੁਦੇ ਨਾਲ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਸਿਵਲ ਹਸਪਤਾਲ ਅੰਮ੍ਰਿਤਸਰ ਵਿਖੇ ਇੰਪਲਾਈਜ ਵੈਲਫੇਅਰ ਐਸੋਸੀਏਸ਼ਨ ਪੰਜਾਬ ਦੇ ਚੇਅਰਮੈਨ ਪੰਡਿਤ ਰਾਕੇਸ਼ ਸ਼ਰਮਾ ਅਤੇ ਸਟੇਟ ਪ੍ਰਧਾਨ ਅਚਾਰੀਆ ਗੁਰੂ ਮੀਤ ਅਤੇ ਸ੍ਰੀ ਸਿਮਰਨਜੀਤ ਸਿੰਘ ਮਾਨ, ਸਿਵਲ ਹਸਪਤਾਲ ਅੰਮ੍ਰਿਤਸਰ ਵਲੋ ਸ੍ਰੀਮਤੀ ਕਮਲਜੀਤ ਕੌਰ ਰੰਧਾਵਾ ਨੂੰ ਵਧਾਈ ਦਿੰਦਿਆਂ ਹੋਇਆਂ ਜੀ ਆਇਆਂ ਨੂੰ ਕਿਹਾ ਇਸ ਮੌਕੇ ਤੇ ਸ੍ਰੀਮਤੀ ਕਿਰਨਜੀਤ ਕੌਰ, ਸ੍ਰੀਮਤੀ ਸਿਮਰਜੀਤ ਕੌਰ, ਸ੍ਰੀਮਤੀ ਸਰਬਜੀਤ ਕੌਰ ਕੇਸਰ, ਸ੍ਰੀਮਤੀ ਰਵਿੰਦਰ ਕੌਰ ਸ੍ਰੀਮਤੀ ਵਰਿੰਦਰ ਕੌਰ ਸਟਾਫ ਨਰਸ ਮੌਜੂਦ ਸਨ।

You May Also Like