ਅੰਮ੍ਰਿਤਸਰ 30 ਅਪ੍ਰੈਲ (ਐੱਸ.ਪੀ.ਐਨ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ ਸੁਖਬੀਰ ਸਿੰਘ ਜੀ ਬਾਦਲ ਵਲੋ ਲਖਜਿੰਦਰ ਸਿੰਘ ਭੁੱਲਰ ਮਹਿਮਾ ਦੀਆ ਪਾਰਟੀ ਪ੍ਰਤੀ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਯੂਥ ਅਕਾਲੀ ਦਲ ਪੰਜਾਬ ਦਾ ਕੌਮੀ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਇਸ ਮੌਕੇ ਲਖਜਿੰਦਰ ਸਿੰਘ ਭੁੱਲਰ ਨੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਜੱਥੇਦਾਰ ਗੁਲਜ਼ਾਰ ਸਿੰਘ ਰਣੀਕੇ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਯੂਥ ਅਕਾਲੀ ਦਲ ਪੰਜਾਬ ਦੇ ਪ੍ਰਧਾਨ ਸਰਬਜੀਤ ਸਿੰਘ ਜੀ ਝਿੰਜਰ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਸ੍ਰ ਗੁਰਿੰਦਰਪਾਲ ਸਿੰਘ ਲਾਲੀ ਰਣੀਕੇ ਅਤੇ ਸਮੁੱਚੀ ਪਾਰਟੀ ਹਾਈਕਮਾਂਡ ਦਾ ਬਹੁਤ ਧੰਨਵਾਦ ਕਰਦਿਆ ਕਿਹਾ ਕਿ ਪਾਰਟੀ ਪ੍ਰਤੀ ਸੇਵਾ ਨੂੰ ਮੁੱਖ ਰੱਖਦਿਆਂ ਹੋਇਆਂ ਨੂੰ ਕੌਮੀ ਜਰਨਲ ਸਕੱਤਰ (ਯੂਥ ਅਕਾਲੀ ਦਲ) ਪੰਜਾਬ ਦਾ ਅਹੁਦਾ ਦੇ ਕੇ ਮਾਨ ਬਖਸ਼ਿਆ ਗਿਆ ਹੈ ਉਸ ਲਈ ਤਹਿ ਦਿਲੋਂ ਧੰਨਵਾਦੀ ਹਾਂ ਅਤੇ ਪਾਰਟੀ ਹਾਈ ਕਮਾਂਡ ਨੂੰ ਵਿਸ਼ਵਾਸ ਦਵਾਉਂਦਾ ਹਾਂ ਕਿ ਪਹਿਲੇ ਤੋਂ ਵੀ ਵੱਧ ਮਿਹਨਤ ਕਰਾਂਗਾ ਪਾਰਟੀ ਅਤੇ ਆਪਣੇ ਪੰਜਾਬ ਪੰਜਾਬੀਅਤ ਦੀ ਸੇਵਾ ਵਿੱਚ ਦਿਨ ਰਾਤ ਹਾਜ਼ਰ ਰਹਾਂਗਾ
ਲਖਜਿੰਦਰ ਸਿੰਘ ਭੁੱਲਰ ਯੂਥ ਅਕਾਲੀ ਦਲ ਪੰਜਾਬ ਦੇ ਜਨਰਲ ਸਕੱਤਰ ਨਿਯੁਕਤ
