ਲੁਧਿਆਣਾ ਚ ਗ੍ਰੰਥੀ ਸਿੰਘ ਵੱਲੋਂ ਆਪਣੀ ਪਤਨੀ ਦੀ ਹੱਤਿਆ

ਲੁਧਿਆਣਾ, 17 ਫਰਵਰੀ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਪਤਨੀ ਦੇ ਚਰਿੱਤਰ ‘ਤੇ ਸ਼ੱਕ ਹੋਣ ‘ਤੇ ਵਿਅਕਤੀ ਇੰਨੀ ਬੁਰੀ ਤਰ੍ਹਾਂ ਭੜਕ ਗਿਆ ਕਿ ਉਸਨੇ ਗਲਾ ਦਬਾ ਕੇ ਔਰਤ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਹੱਤਿਆ ਕਰਨ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ। ਨਿਊ ਜਨਤਾ ਨਗਰ ਵਿੱਚ ਵਾਪਰੀ ਇਸ ਕਤਲ ਦੀ ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਮ੍ਰਿਤਕਾ ਦੀ ਪਛਾਣ ਨਿਊ ਜਨਤਾ ਨਗਰ ਦੀ ਰਹਿਣ ਵਾਲੀ ਮਨਪ੍ਰੀਤ ਕੌਰ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਕੇ ਮ੍ਰਿਤਕਾ ਦੇ ਪਤੀ ਕੁਲਦੀਪ ਸਿੰਘ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਖਬਰ ਪੜੋ : ਵਿਜੀਲੈਂਸ ਨੇ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਚ ਸੇਵਾਮੁਕਤ ਕਾਨੂੰਗੋ ਨੂੰ ਕੀਤਾ ਗ੍ਰਿਫ਼ਤਾਰ

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ, ਔਰਤ ਦਾ ਪਤੀ ਲਾਗੇ ਦੇ ਹੀ ਇੱਕ ਗੁਰਦੁਆਰਾ ਸਾਹਿਬ ਵਿੱਚ ਗ੍ਰੰਥੀ ਹੈ। ਉਹ ਆਪਣੀ ਪਤਨੀ ਦੇ ਚਰਿੱਤਰ ‘ਤੇ ਸ਼ੱਕ ਕਰਦਾ ਸੀ। ਇਸ ਗੱਲ ਨੂੰ ਲੈ ਕੇ ਦੋਵਾਂ ਵਿਚਕਾਰ ਅਕਸਰ ਝਗੜਾ ਹੁੰਦਾ ਸੀ। ਉਸ ਨੇ ਅੱਜ ਵੀ ਔਰਤ ਨਾਲ ਝਗੜਾ ਕੀਤਾ ਅਤੇ ਬੇਰਹਿਮੀ ਨਾਲ ਗਲਾ ਦਬਾ ਕੇ ਉਸ ਦੀ ਹੱਤਿਆ ਕਰ ਦਿੱਤੀ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

You May Also Like