ਲੁਧਿਆਣਾ: ਧੋਖਾਧੜੀ ਦੇ ਮਾਮਲੇ ਚ ਸਿੱਧਵਾ ਬੇਟ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਗ੍ਰਿਫਤਾਰ

ਲੁਧਿਆਣਾ, 25 ਅਕਤੂਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਲੁਧਿਆਣਾ ਵਿਚ ਸਿੱਧਵਾ ਬੇਟ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਠੇਕੇਦਾਰ ਸੁਰਿੰਦਰ ਸਿੰਘ ਬਿੱਟੂ ਨੂੰ ਧੋਖਾਧੜੀ ਦੇ ਇਕ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ ਜਾਅਲੀ ਦਸਤਾਵੇਜ਼ਾਂ ਦੀ ਮਦਦ ਨਾਲ ਮਕਾਨ ਖਰੀਦਣ ਦੇ ਮਾਮਲੇ ‘ਚ ਕਾਰਵਾਈ ਕੀਤੀ ਹੈ। ਸਾਬਕਾ ਚੇਅਰਮੈਨ ਨੂੰ ਪੁਲਿਸ ਨੇ ਪੁਛਗਿਛ ਲਈ ਥਾਣੇ ਬੁਲਾਇਆ ਸੀ। ਜਿਥੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ।

ਇਹ ਵੀ ਪੜ੍ਹੋ : ਡਿਪਟੀ ਕਮਿਸ਼ਨਰ ਨੇ ਈ.ਵੀ.ਐਮ. ਤੇ ਵੀ.ਵੀ.ਪੀ.ਏ.ਟੀ.ਦੀ ਪਹਿਲੇ ਪੱਧਰ ਦੀ ਜਾਂਚ ਦਾ ਲਿਆ ਜਾਇਜ਼ਾ

ਸਾਬਕਾ ਚੇਅਰਮੈਨ ਠੇਕੇਦਾਰ ਸੁਰਿੰਦਰ ਸਿੰਘ ਬਿੱਟੂ ਅਕਾਲੀ ਦਲ ਅਤੇ ਕਾਂਗਰਸ ਵਿਚ ਸਿਆਸੀ ਭੂਮਿਕਾ ਵੀ ਨਿਭਾਅ ਚੁੱਕੇ ਹਨ। ਜਾਣਕਾਰੀ ਅਨੁਸਾਰ ਸ਼ਿਕਾਇਤਕਰਤਾ ਰਮਨ ਕੁਮਾਰ ਵਾਸੀ ਸਿੱਧਵਾਂ ਬੇਟ ਦੀ ਸ਼ਿਕਾਇਤ ‘ਤੇ 15 ਅਪ੍ਰੈਲ 2023 ਨੂੰ ਰਮਨ ਦੀ ਭਤੀਜੀ ਵਿਰੁਧ ਜਾਅਲੀ ਦਸਤਾਵੇਜ਼ਾਂ ਦੇ ਸਹਾਰੇ ਮਕਾਨ ਵੇਚਣ ਦਾ ਮਾਮਲਾ ਦਰਜ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਖੰਨਾ ‘ਚ ਜਾਇਦਾਦ ਨੂੰ ਲੈ ਕੇ ਪੁੱਤ ਵੱਲੋਂ ਅਪਣੀ ਮਾਂ ਦਾ ਕਤਲ

ਇਹ ਮਕਾਨ ਸਾਬਕਾ ਚੇਅਰਮੈਨ ਸੁਰਿੰਦਰ ਬਿੱਟੂ ਨੇ ਖਰੀਦਿਆ ਸੀ। ਜਿਸ ਕਾਰਨ ਬਿੱਟੂ ਨੂੰ ਨਾਮਜ਼ਦ ਕੀਤਾ ਗਿਆ ਸੀ ਮਾਮਲੇ ਦੀ ਜਾਂਚ ਲਈ ਬਿੱਟੂ ਨੂੰ ਥਾਣੇ ਬੁਲਾਇਆ ਗਿਆ। ਬਿੱਟੂ ਨੂੰ ਅਦਾਲਤ ਵਿਚ ਪੇਸ਼ ਕਰਕੇ ਇਕ ਦਿਨ ਦਾ ਰਿਮਾਂਡ ਵੀ ਹਾਸਲ ਕੀਤਾ ਗਿਆ।

You May Also Like