ਮਮਦੋਟ 24 ਨਵੰਬਰ (ਲਛਮਣ ਸਿੰਘ ਸੰਧੂ) – ਪੰਜਾਬ ਲੋਕ ਸਭਾ ਚੋਣਾਂ 2024 ਵਿੱਚ ਹੋਣ ਜਾ ਰਹੀਆਂ ਹਨ ਅਤੇ ਸਾਰੀਆਂ ਹੀ ਪਾਰਟੀਆਂ ਨੇ ਲੋਕ ਸਭਾ ਚੋਣਾਂ ਵਿੱਚ ਜਿੱਤ ਦਰਜ ਕਰਨ ਲਈ ਹੁਣ ਤੋ ਹੀ ਕਮਰਕਸੇ ਕਰਨੇ ਸ਼ੁਰੂ ਕਰ ਦਿੱਤੇ ਹਨ ਬੇਸ਼ੱਕ ਪੰਜਾਬ ਵਿੱਚ ਕਾਫ਼ੀ ਰਾਜਨੀਤਕ ਪਾਰਟੀਆਂ ਹਨ ਪਰ ਜਿਹੜੀਆਂ ਸਿਆਸੀ ਪਾਰਟੀਆਂ ਦਾ ਪੰਜਾਬ ਵਿੱਚ ਕਾਫ਼ੀ ਬੋਲਬਾਲਾ ਹੈ ਉਹ ਚਾਰ ਕੋ ਪਾਰਟੀਆਂ ਹਨ ਜਿਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ,ਆਮ ਆਦਮੀ ਪਾਰਟੀ, ਕਾਂਗਰਸ ਪਾਰਟੀ, ਅਤੇ ਭਾਜਪਾ ਪਾਰਟੀ ਹੀ ਹਨ ਜਿਨ੍ਹਾਂ ਨੇ ਫਿਰੋਜ਼ਪੁਰ ਜ਼ਿਲ੍ਹੇ ਤੋ ਆਪੋਂ ਆਪਣੇ ਜ਼ਿਲਾਂ ਪ੍ਰਧਾਨ ਥਾਪ ਦਿੱਤੇ ਹਨ ਜਿਨ੍ਹਾਂ ਨੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਆਪਣੀਆਂ ਸਰਗਰਮੀਆਂ ਅਰੰਭ ਕਰ ਦਿੱਤੀਆਂ ਹਨ ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਨੇ ਜਥੇਦਾਰ ਚਮਕੌਰ ਸਿੰਘ ਟਿੱਬੀ ਨੂੰ ਜ਼ਿਲ੍ਹਾ ਪ੍ਰਧਾਨ ਬਣਾਇਆ ਹੈ।
ਆਮ ਆਦਮੀ ਪਾਰਟੀ ਨੇ ਡਾਕਟਰ ਮਲਕੀਤ ਸਿੰਘ ਥਿੰਦ ਨੂੰ ਜ਼ਿਲ੍ਹਾ ਪ੍ਰਧਾਨ ਬਣਾਇਆ ਹੈ, ਕਾਂਗਰਸ ਪਾਰਟੀ ਨੇ ਕੁਲਬੀਰ ਸਿੰਘ ਜ਼ੀਰਾ ਨੂੰ ਜ਼ਿਲ੍ਹਾ ਪ੍ਰਧਾਨ ਬਣਾਇਆ ਹੈ ਅਤੇ ਭਾਜਪਾ ਨੇ ਅਵਤਾਰ ਸਿੰਘ ਮਿੰਨਾ ਜ਼ੀਰਾ ਨੂੰ ਪ੍ਰਧਾਨ ਬਣਾਇਆ ਹੈ ਅਤੇ ਹੁਣ ਗੱਲ ਕਰਦੇ ਆ ਕਿ ਕਿਹੜੇ ਜ਼ਿਲ੍ਹਾ ਪ੍ਰਧਾਨ ਦੀ ਆਪਣੇ ਜਿਲ੍ਹੇ ਵਿੱਚ ਕਿਸ ਤਰ੍ਹਾਂ ਦੀ ਸਿਆਸੀ ਪਕੜ ਹੈ ਸਭ ਤੋਂ ਪਹਿਲਾਂ ਜੇ ਗੱਲ ਕਰੀਏ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਪ੍ਰਧਾਨ ਜਥੇਦਾਰ ਚਮਕੌਰ ਸਿੰਘ ਟਿੱਬੀ ਦੀ ਤਾ ਉਸ ਨੇ ਜ਼ਿਲਾਂ ਪ੍ਰਧਾਨ ਬਣਦਿਆਂ ਹੀ ਪੂਰੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਆਪਣੀਆਂ ਸਿਆਸੀ ਸਰਗਰਮੀਆਂ ਅਰੰਭ ਕਰ ਦਿੱਤੀਆਂ ਸਨ ਅਤੇ ਉਹ ਪੂਰੇ ਜ਼ਿਲ੍ਹੇ ਵਿੱਚ ਆਪਣੀ ਮਜ਼ਬੂਤ ਪਕੜ ਬਣਾਉਂਦੇ ਨਜ਼ਰ ਆ ਰਹੇ ਹਨ ਅਤੇ ਹਰ ਪਾਰਟੀ ਵਰਕਰ ਨਾਲ ਰਾਬਤਾ ਕਾਇਮ ਕਰ ਰਹੇ ਹਨ ਅਤੇ ਨਰਾਜ਼ ਵਰਕਰਾਂ ਨੂੰ ਮਨਾਉਣ ਵਿੱਚ ਕਾਮਯਾਬ ਹੋ ਰਹੇ ਹਨ ਅਤੇ ਸਭ ਤੋ ਵੱਡਾ ਫਾਇਦਾ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਇਹ ਹੋ ਰਿਹਾ ਹੈ ਕਿ ਜਥੇਦਾਰ ਚਮਕੌਰ ਸਿੰਘ ਟਿੱਬੀ ਇੱਕ ਪੂਰਨ ਗੁਰਸਿੱਖ ਹਨ ਅਤੇ ਨਾਨਕਸਰ ਸੰਪਰਦਾਇ ਨਾਲ ਜੁੜੇ ਹਨ ਅਤੇ ਹਰ ਇੱਕ ਦਿਨ ਦਿਹਾੜੇ ਤੇ ਵੱਖ ਵੱਖ ਧਾਰਮਿਕ ਸਥਾਨਾਂ ਤੇ ਲੰਗਰ ਲਾਉਣ ਦੀ ਵੱਡੀ ਸੇਵਾ ਕਰਦੇ ਹਨ।
ਜਿਸ ਕਰਕੇ ਉਹਨਾਂ ਦੀ ਆਪਣੇ ਜਿਲ੍ਹੇ ਤੋ ਇਲਾਵਾ ਪੂਰੇ ਪੰਜਾਬ ਵਿੱਚ ਬਹੁਤ ਚੰਗੀ ਜਾਣ ਪਹਿਚਾਣ ਹੈ ਜਿਸ ਦਾ ਸ਼੍ਰੌਮਣੀ ਅਕਾਲੀ ਦਲ ਬਾਦਲ ਪਾਰਟੀ ਨੂੰ ਇਸ ਦਾ ਵੱਡਾ ਫਾਇਦਾ ਮਿਲੇਗਾ ਅਤੇ ਜੇਕਰ ਗੱਲ ਕਰੀਏ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਡਾਕਟਰ ਮਲਕੀਤ ਸਿੰਘ ਥਿੰਦ ਦੀ ਤਾ ਉਹ ਵੀ ਬਹੁਤ ਨਿੱਘੇ ਅਤੇ ਠੰਡੇ ਸੁਭਾਅ ਦੇ ਮਾਲਕ ਹਨ ਅਤੇ ਇੱਕ ਚੰਗੇ ਡਾਕਟਰ ਅਤੇ ਪੱਤਰਕਾਰ ਵੱਜੋਂ ਵੀ ਆਪਣੀ ਚੰਗੀ ਜਾਣ ਪਹਿਚਾਣ ਰੱਖਦੇ ਹਨ ਅਤੇ ਇੱਕ ਵਾਰ ਪਹਿਲਾਂ ਆਮ ਆਦਮੀ ਪਾਰਟੀ ਦੀ ਤਰਫੋਂ ਗੁਰੂ ਹਰਸਹਾਏ ਤੋ ਵਿਧਾਨ ਸਭਾ ਦੀ ਚੋਣ ਵੀ ਲੜ ਚੁੱਕੇ ਹਨ ਇਸ ਕਰਕੇ ਉਹਨਾਂ ਦੀ ਵੀ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਬਹੁਤ ਚੰਗੀ ਤਰ੍ਹਾਂ ਲੋਕਾਂ ਵਿੱਚ ਉੱਠਣੀ ਬੈਠਣੀ ਆ ਅਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੋਣ ਤੇ ਉਹਨਾਂ ਦੇ ਕੰਮਕਾਜ ਸਰਕਾਰੇ ਦਰਬਾਰੇ ਹੁੰਦੇ ਹਨ ਜਿਸ ਕਰਕੇ ਉਹ ਵੀ ਪੂਰੇ ਜ਼ਿਲ੍ਹੇ ਵਿੱਚ ਆਪਣੀਆਂ ਸਰਗਰਮੀਆਂ ਅਰੰਭ ਕਰ ਕਿ ਆਪਣੀ ਪਾਰਟੀ ਦੀਆਂ ਪ੍ਰਾਪਤੀਆਂ ਲੋਕਾਂ ਨੂੰ ਦੱਸ ਰਹੇ ਹਨ ਅਤੇ ਹੁਣ ਗੱਲ ਕਰਦੇ ਆ ਕਾਂਗਰਸ ਪਾਰਟੀ ਦੇ ਜਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਦੀ ਉਹ ਵੀ ਜ਼ੀਰਾ ਤੋ ਕਾਂਗਰਸ ਪਾਰਟੀ ਦੇ ਵਿਧਾਇਕ ਰਹਿ ਚੁੱਕੇ ਹਨ ਅਤੇ ਕਾਂਗਰਸ ਦੀ ਸਰਕਾਰ ਵੇਲੇ ਲੋਕਾਂ ਦੇ ਕੰਮ ਕਾਰ ਕਰਵਾਉਣ ਕਰਕੇ ਲੋਕਾਂ ਵਿੱਚ ਆਪਣੀ ਚੰਗੀ ਸ਼ਾਖ ਬਣਾਈ ਬੈਠੇ ਹਨ ਅਤੇ ਹੁਣ ਉਹ ਆਪਣੀ ਪਾਰਟੀ ਦੇ ਹਰ ਇੱਕ ਵਰਕਰ ਦੇ ਦੁੱਖ ਸੁੱਖ ਵਿੱਚ ਹਾਜ਼ਰ ਹੁੰਦੇ ਹਨ ਅਤੇ ਆਪਣੇ ਵਰਕਰ ਨਾਲ ਹੁੰਦੇ ਧੱਕੇ ਖ਼ਿਲਾਫ਼ ਮੌਜੂਦਾ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਲੜਦੇ ਹਨ ਅਤੇ ਆਪਣੇ ਵਰਕਰਾਂ ਨੂੰ ਇੱਕ ਸਿਆਸੀ ਮਾਲ਼ਾ ਵਿੱਚ ਪ੍ਰੋ ਕਿ ਰੱਖਣ ਦੀ ਕੋਸ਼ਿਸ਼ ਕਰ ਰਹੇ ਹਨ।
ਜਿਸ ਨਾਲ ਉਹ ਵੀ ਲੋਕ ਸਭਾ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਜੇ ਗੱਲ ਕਰੀਏ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਮਿੰਨਾ ਦੀ ਤਾ ਉਹ ਵੀ ਜ਼ੀਰਾ ਤੋ ਇੱਕ ਵਾਰ ਸ਼੍ਰੌਮਣੀ ਅਕਾਲੀ ਦਲ ਬਾਦਲ ਪਾਰਟੀ ਵੱਲੋਂ ਵਿਧਾਇਕ ਰਹਿ ਚੁੱਕੇ ਹਨ ਅਤੇ ਫਿਰ ਸ਼੍ਰੌਮਣੀ ਅਕਾਲੀ ਦਲ ਬਾਦਲ ਪਾਰਟੀ ਤੋ ਨਰਾਜ਼ ਹੋ ਕਿ ਭਾਜਪਾ ਵਿੱਚ ਸ਼ਾਮਲ ਹੋ ਗਏ ਅਤੇ ਭਾਜਪਾ ਨੇ ਉਹਨਾਂ ਨੂੰ ਜ਼ਿਲ੍ਹਾ ਪ੍ਰਧਾਨ ਥਾਪ ਦਿੱਤਾ ਪਰ ਇਸ ਗੱਲ ਤੋ ਭਾਜਪਾ ਦੇ ਪੁਰਾਣੇ ਲੀਡਰ ਕੁੱਝ ਨਰਾਜ਼ ਦਿਖਾਈ ਦਿੱਤੇ ਜਿਨ੍ਹਾਂ ਲੰਮੇ ਸਮੇਂ ਤੋਂ ਭਾਜਪਾ ਲਈ ਕੰਮ ਕੀਤਾ ਤੇ ਜੇਕਰ ਗੱਲ ਕਰੀਏ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੀਆਂ ਸਰਗਰਮੀਆਂ ਦੀ ਤਾ ਉਹ ਬਹੁਤ ਘੱਟ ਵੇਖਣ ਨੂੰ ਮਿਲਦੀਆ ਹਨ ਸਿਰਫ਼ ਆਪਣੇ ਮਹਿਰੂਮ ਲੀਡਰਾਂ ਦੀ ਯਾਦ ਵਿੱਚ ਕਰਵਾਏ ਜਾਂਦੇ ਸਮਾਗਮਾਂ ਵਿੱਚ ਹੀ ਜ਼ਿਲ੍ਹਾ ਭਾਜਪਾ ਇੱਕਠੀ ਹੁੰਦੀ ਵੇਖੀ ਆ ਬਾਕੀ ਭਾਜਪਾ ਦੀ ਪਿੰਡਾਂ ਵਿੱਚ ਸਰਗਰਮੀਆਂ ਨਾ ਮਾਤਰ ਹੀ ਹਨ ਬਾਕੀ ਤਾ ਲੋਕ ਸਭਾ ਚੋਣਾਂ ਦਾ ਬਿਗੁਲ ਵੱਜਣ ਤੋ ਬਾਅਦ ਹੀ ਪਤਾ ਲੱਗੇਗਾ ਕਿ ਕਿਹੜੀ ਪਾਰਟੀ ਦਾ ਜ਼ਿਲ੍ਹਾ ਪ੍ਰਧਾਨ ਆਪਣੀ ਪਾਰਟੀ ਦੀ ਬੇੜੀ ਪਾਰ ਲਾਉਣ ਵਿੱਚ ਕਾਮਯਾਬ ਹੁੰਦਾ ਹੈ ਪਰ ਇੱਕ ਗੱਲ ਇਹ ਜ਼ਰੂਰ ਆ ਕਿ ਜੋ ਪਾਰਟੀ ਆਪਣੇ ਵਰਕਰਾਂ ਨਾਲ ਔਖੇ ਸੌਖੇ ਵੇਲੇ ਖੜੇਗੀ ਉਹ ਹੀ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ ਕਾਮਯਾਬ ਹੋਵੇਗੀ।