ਵਕੀਲ ਨਾਲ ਤਸ਼ੱਦਦ ਕਰਨ ਦੇ ਮਾਮਲੇ ‘ਚ SP ਸਣੇ 3 ਪੁਲਿਸ ਮੁਲਾਜ਼ਮ ਹੋਏ ਰਿਹਾਅ

ਚੰਡ੍ਹੀਗੜ੍ਹ, (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਮੁਕਤਸਰ ਵਿੱਚ ਪੁਲਿਸ ਹਿਰਾਸਤ ਵਿੱਚ ਕਥਿਤ ਤੌਰ ’ਤੇ ਕੁੱਟਮਾਰ ਅਤੇ ਅਣਮਨੁੱਖੀ ਵਿਵਹਾਰ ਕਰਨ ਵਾਲੇ ਐਡਵੋਕੇਟ ਵਰਿੰਦਰ ਸਿੰਘ ਸੰਧੂ ਵੱਲੋਂ ਪੁਲਿਸ ਨਾਲ ਸਮਝੌਤਾ ਹੋਣ ਤੋਂ ਬਾਅਦ ਹੁਣ ਅਦਾਲਤ ਨੇ ਐਸਪੀ ਸਮੇਤ ਗ੍ਰਿਫ਼ਤਾਰ ਕੀਤੇ ਤਿੰਨ ਮੁਲਾਜ਼ਮਾਂ ਨੂੰ ਬਰੀ ਕਰ ਦਿੱਤਾ ਹੈ, ਜਦੋਂਕਿ ਬਾਕੀ ਮੁਲਾਜ਼ਮਾਂ ਦੀ ਗ੍ਰਿਫ਼ਤਾਰੀ ਨਹੀਂ ਹੋ ਸਕੀ ਸੀ। ਸ਼ਨੀਵਾਰ ਨੂੰ ਮੁਕਤਸਰ ਪੁਲਿਸ ਨੇ ਅਦਾਲਤ ‘ਚ ਅਰਜ਼ੀ ਦਿੱਤੀ ਕਿ ਪੁਲਿਸ ਰਿਮਾਂਡ ‘ਤੇ ਚੱਲ ਰਹੇ ਐੱਸਪੀ ਰਮਨਦੀਪ ਸਿੰਘ ਭੁੱਲਰ, ਇੰਸਪੈਕਟਰ ਰਮਨ ਕੁਮਾਰ ਕੰਬੋਜ ਅਤੇ ਸੀਨੀਅਰ ਕਾਂਸਟੇਬਲ ਹਰਬੰਸ ਸਿੰਘ ਵਿਰੁੱਧ ਦਰਜ ਕੇਸਾਂ ‘ਚ ਕਿਸੇ ਤਰ੍ਹਾਂ ਦੀ ਜਾਂਚ ਜਾਂ ਗਵਾਹੀ ਦੀ ਲੋੜ ਨਹੀਂ ਹੈ।

ਇਸ ਲਈ ਉਨ੍ਹਾਂ ਨੂੰ ਉਕਤ ਮਾਮਲੇ ‘ਚ ਡਿਸਚਾਰਜ ਕੀਤਾ ਜਾਵੇ। ਜਿਸ ਤੋਂ ਬਾਅਦ ਅਦਾਲਤ ਨੇ ਸਰਕਾਰੀ ਵਕੀਲ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਉਕਤ ਮਾਮਲੇ ‘ਚ ਤਿੰਨ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਰਿਹਾਅ ਕਰਨ ਦੇ ਹੁਕਮ ਜਾਰੀ ਕੀਤੇ ਹਨ। ਸਰਕਾਰੀ ਵਕੀਲ ਸੰਜੀਵ ਕੋਛੜ ਨੇ ਦੱਸਿਆ ਕਿ ਪੁਲਿਸ ਵੱਲੋਂ ਉਪਰੋਕਤ ਜਾਂਚ ਰਿਪੋਰਟ ਤੋਂ ਬਾਅਦ ਅਦਾਲਤ ਨੇ ਉਪਰੋਕਤ 3 ਨੂੰ ਡਿਸਚਾਰਜ ਕਰਨ ਦੇ ਹੁਕਮ ਦਿੱਤੇ ਹਨ ਅਤੇ ਮਾਮਲੇ ਵਿੱਚ ਸ਼ਿਕਾਇਤਕਰਤਾ ਵਕੀਲ ਵਰਿੰਦਰ ਦੇ ਬਿਆਨ ਵੀ ਦਰਜ ਕੀਤੇ ਹਨ।

You May Also Like