ਅੰਮ੍ਰਿਤਸਰ, 21 ਅਗਸਤ (ਰਾਜੇਸ਼ ਡੈਨੀ) – ਆਲ ਇੰਡੀਆ ਆਰਟਿਸਟ ਵੈਲਫੇਅਰ ਐਸੋਸੀਏਸ਼ਨ ਵਲੋਂ ਰਾਸ਼ਟਰੀ ਪ੍ਰਧਾਨ ਆਰਤੀ ਰਾਜਪੂਤ ਦੀ ਅਗਵਾਈ ਹੇਠ ਆਜ਼ਾਦੀ ਕਾ ਅੰਮ੍ਰਿਤ ਮਹਾਂਤੋਸਵ ਤਹਿਤ ਆਜ਼ਾਦੀ ਦਿਵਸ ਨੂੰ ਸਮਰਪਿਤ ਸਮਾਰੋਹ ਜਲੰਧਰ ਦੇ ਰੈੱਡ ਕਰਾਸ ਭਵਨ ਵਿਚ ਕਰਵਾਇਆ ਗਿਆ। ਇਸ ਸਮਾਰੋਹ ਵਿਚ ਵਿਸ਼ਵ ਮਨੁੱਖੀ ਅਧਿਕਾਰ ਪ੍ਰੀਸ਼ਦ (ਵਰਲਡ ਹਿਊਮਨ ਰਾਇਟਸ) ਦੇ ਨੈਸ਼ਨਲ ਵਾਈਸ ਪ੍ਰੈਜੀਡੈਂਟ ਰੂਪੇਸ਼ ਧਵਨ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਆਰਤੀ ਰਾਜਪੂਤ ਨੇ ਕਿਹਾ ਕਿ ਰੁਪੇਸ਼ ਧਵਨ ਨੇ ਹਮੇਸ਼ਾਂ ਹੀ ਸਮਾਜਿਕ ਕੰਮਾਂ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਇਆ ਹੈ, ਇਸ ਤੋਂ ਇਲਾਵਾ ਉਨ੍ਹਾਂ ਨੇ ਪੀੜਤਾਂ ਦੇ ਇਨਸਾਫ਼ ਅਤੇ ਹੱਕਾਂ ਲਈ ਵੀ ਆਵਾਜ਼ ਬੁਲੰਦ ਕੀਤੀ ਹੈ, ਜਿਸ ਕਾਰਨ ਉਨ੍ਹਾਂ ਨੂੰ ਇਹ ਸਨਮਾਨ ਨਾਲ ਨਿਵਾਜਿਆ ਜਾ ਰਿਹਾ ਹੈ। ਇਸ ਸਮਾਰੋਹ ਦੌਰਾਨ ਆਰਤੀ ਰਾਜਪੂਤ ਤੋਂ ਇਲਾਵਾ ਜੋਗਿੰਦਰ ਸਲਾਰੀਆ ਦੁਬਈ, ਐਡਵੋਕੇਟ ਰਵੀ ਵਿਨਾਇਕ, ਐਡਵੋਕੇਟ ਰਕੇਸ਼ ਆਦਿ ਹਾਜ਼ਰ ਸਨ। ਉਧਰ ਲਾਈਫ ਕੇਅਰ ਐਜੂਕੇਸ਼ਨ ਸੁਸਾਇਟੀ ਦੇ ਚੇਅਰਮੈਨ ਦੀਪਕ ਸੂਰੀ, ਪ੍ਰਧਾਨ ਕਸ਼ਮੀਰ ਸਹੋਤਾ, ਸਰਪ੍ਰਸਤ ਡਾ. ਕੁੰਵਰ ਵਿਸ਼ਾਲ ਆਦਿ ਨੇ ਕਿਹਾ ਕਿ ਰੁਪੇਸ਼ ਧਵਨ ਨੂੰ ਇਹ ਸਨਮਾਨ ਮਿਲਣ ਨਾਲ ਅੰਮ੍ਰਿਤਸਰ ਦਾ ਨਾਂ ਵੀ ਰੋਸ਼ਨ ਹੋਇਆ ਹੈ। ਉਨ੍ਹਾਂ ਰੁਪੇਸ਼ ਧਵਨ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਉਹ ਇਸੇ ਤਰ੍ਹਾਂ ਸਮਾਜ ਸੇਵੀ ਕਾਰਜਾਂ ਵਿਚ ਆਪਣਾ ਯੋਗਦਾਨ ਦਿੰਦੇ ਰਹਿਣ।
ਵਰਲਡ ਹਿਊਮਨ ਰਾਇਟਸ ਦੇ ਨੈਸ਼ਨਲ ਵਾਈਸ ਪ੍ਰੈਜੀਡੈਂਟ ਰੁਪੇਸ਼ ਧਵਨ ਦਾ ਹੋਇਆ ਵਿਸ਼ੇਸ਼ ਸਨਮਾਨ
