ਵਿਜੀਲੈਂਸ ਦੀ ਵੱਡੀ ਕਾਰਵਾਈ, STF ਦਾ ਇਚਾਰਜ 1 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ‘ਚ ਕੀਤਾ ਗ੍ਰਿਫ਼ਤਾਰ

ਬਰਨਾਲਾ, 21 ਨਵੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਵਿਜੀਲੈਂਸ ਨੇ ਐਸ ਟੀ ਐਫ ਬਰਨਾਲਾ ਦੇ ਇੰਚਾਰਜ ਏਐਸਆਈ ਸਤਵਿੰਦਰ ਸਿੰਘ ਨਿੱਕੂ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ‘ਚ ਗ੍ਰਿਫ਼ਤਾਰ ਕਰ ਲਿਆ ਹੈ। ਜਿਸ ‘ਤੇ 1 ਲੱਖ ਰੁਪਏ ਰਿਸ਼ਵਤ ਲੈਣ ਦਾ ਦੋਸ਼ ਪਾਇਆ ਗਿਆ। ਜਾਣਕਾਰੀ ਅਨੁਸਾਰ ਵਿਜੀਲੈਂਸ ਬਿਓਰੋ ਨੇ ਇਹ ਕਾਰਵਾਈ ਰਮਨਦੀਪ ਸਿੰਘ ਵਾਸੀ ਬਰਨਾਲਾ ਦੀ ਸ਼ਿਕਾਇਤ ਦੇ ਆਧਾਰ ‘ਤੇ ਕੀਤੀ। ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ ਰਮਨਦੀਪ ਸਿੰਘ ਪੁੱਤਰ ਪ੍ਰਕਾਸ਼ ਸਿੰਘ ਵਾਸੀ ਬਰਨਾਲਾ ਨੇ ਵਿਜੀਲੈਂਸ ਬਿਊਰੋ ਦੇ ਆਲਾ ਅਫ਼ਸਰਾਂ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸ ਦੇ ਭਤੀਜੇ ਬਲਜਿੰਦਰ ਸਿੰਘ ਵਾਸੀ ਬਰਨਾਲਾ ਨੂੰ ਐਸਟੀਐਫ ਬਰਨਾਲਾ ਦੇ ਇੰਚਾਰਜ ਏਐਸਆਈ ਸਤਵਿੰਦਰ ਸਿੰਘ ਨਿੱਕੂ ਨੇ ਹੈਰੋਇਨ ਦੇ ਕੇਸ ਵਿਚ ਗ੍ਰਿਫ਼ਤਾਰ ਕੀਤਾ ਸੀ।

ਇਹ ਵੀ ਪੜੋ : ਵੱਡੀ ਖ਼ਬਰ : ਪੰਜਾਬ ਕੈਬਿਨੇਟ ਮੰਤਰੀਆਂ ਦੇ ਵਿਭਾਗ ‘ਚ ਵੱਡਾ ਫੇਰਬਦਲ

ਇਸ ਕੇਸ ਵਿਚ ਬਲਜਿੰਦਰ ਸਿੰਘ ਦਾ ਫਾਇਦਾ ਕਰਨ ਲਈ ਐਸਟੀਐਫ ਦੇ ਇੰਚਾਰਜ ਏ ਐਸ ਆਈ ਸਤਵਿੰਦਰ ਸਿੰਘ ਨਿੱਕੂ ਨੇ ਇੱਕ ਲੱਖ ਰੁਪਏ ਦੀ ਰਿਸ਼ਵਤ ਲੈ ਲਈ ਪਰ ਉਸ ਨੇ ਕੇਸ ਵਿਚ ਬਲਜਿੰਦਰ ਸਿੰਘ ਦਾ ਕੋਈ ਫ਼ਾਇਦਾ ਨਹੀਂ ਕੀਤਾ, ਵਿਜੀਲੈਂਸ ਬਿਓਰੋ ਨੇ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਐਸ ਟੀ ਐਫ ਬਰਨਾਲਾ ਦੇ ਇੰਚਾਰਜ ਏ ਐਸ ਆਈ ਸਤਵਿੰਦਰ ਸਿੰਘ ਨਿੱਕੂ ਦੇ ਖਿਲਾਫ ਐਫ਼ ਆਈ ਆਰ ਨੰਬਰ 40 ਮਿਤੀ 20 ਨਵੰਬਰ 2023 ਨੂੰ ਭਰਿਸ਼ਟਾਚਾਰ ਰੋਕੂ ਐਕਟ 7,71 ਤਹਿਤ ਵਿਜੀਲੈਂਸ ਬਿਊਰੋ ਪਟਿਆਲਾ ਦੇ ਥਾਣਾ ਵਿਖੇ ਕੇਸ ਦਰਜ ਲਿਆ।

ਇਹ ਵੀ ਪੜੋ : ਮੁੜ ਬਿਲਬੋਰਡ ‘ਤੇ ਛਾਇਆ ਸਿੱਧੂ ਮੂਸੇਵਾਲਾ

ਵਿਜੀਲੈਂਸ ਦੇ ਬੁਲਾਰੇ ਅਨੁਸਾਰ ਵਿਜੀਲੈਂਸ ਬਿਓਰੋ ਬਰਨਾਲਾ ਦੇ ਇੰਸਪੈਕਟਰ ਗੁਰਮੇਲ ਸਿੰਘ ਦੀ ਅਗਵਾਈ ਵਿੱਚ ਏ ਐਸ ਆਈ ਸਤਿਗੁਰ ਸਿੰਘ, ਹੌਲਦਾਰ ਗੁਰਜਿੰਦਰ ਸਿੰਘ, ਰਾਜ ਕੁਮਾਰ ਤੇ ਆਧਾਰਤ ਟੀਮ ਨੇ ਸਪੈਸਲ ਟਾਸਕ ਫੋਰਸ ਦੇ ਇੰਚਾਰਜ ਏ ਐਸ ਆਈ ਸਤਵਿੰਦਰ ਸਿੰਘ ਨਿੱਕੂ ਨੂੰ ਉਸ ਦੇ ਘਰੋਂ ਗ੍ਰਿਫ਼ਤਾਰ ਕਰ ਲਿਆ। ਵਿਜੀਲੈਂਸ ਬਿਓਰੋ ਬਰਨਾਲਾ ਦੇ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਦੋਸ਼ੀ ਐਸ ਟੀ ਐਫ ਦੇ ਇੰਚਾਰਜ ਸਤਵਿੰਦਰ ਸਿੰਘ ਨਿੱਕੂ ਨੂੰ ਅਦਾਲਤ ਚ ਪੇਸ਼ ਕਰਕੇ ਪੁਲਿਸ ਰਿਮਾਂਡ ਲੈ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ।

You May Also Like