ਵਿਜੀਲੈਂਸ ਨੇ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਚ ਸੇਵਾਮੁਕਤ ਕਾਨੂੰਗੋ ਨੂੰ ਕੀਤਾ ਗ੍ਰਿਫ਼ਤਾਰ

ਚੰਡ੍ਹੀਗੜ੍ਹ, 17 ਫਰਵਰੀ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਐਸ.ਬੀ.ਐਸ.ਨਗਰ ਜ਼ਿਲ੍ਹੇ ਦੇ ਕਸਬਾ ਰਾਹੋਂ ਦੇ ਇੱਕ ਸੇਵਾਮੁਕਤ ਕਾਨੂੰਗੋ ਸੁਤੰਤਰ ਸਿੰਘ ਨੂੰ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਹ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਕੇਸ ਤਹਿਸੀਲ ਨਵਾਂਸ਼ਹਿਰ ਦੇ ਪਿੰਡ ਛੋਕਰਾ ਦੇ ਵਸਨੀਕ ਹਰਮੇਲ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ।

ਇਹ ਵੀ ਖਬਰ ਪੜੋ : ਵਿਜੀਲੈਂਸ ਨੇ PSPCL ਦੇ ਲਾਈਨਮੈਨ ਨੂੰ 40,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਉਸਦੇ ਪਰਿਵਾਰ ਦੀ ਜੱਦੀ ਜ਼ਮੀਨ ਦੀ ਵੰਡ ਸਬੰਧੀ ਚੱਲਦੇ ਇੱਕ ਕੇਸ ਵਿੱਚ ਮੱਦਦ ਕਰਨ ਬਦਲੇ ਇੱਕ ਲੱਖ ਰੁਪਏ ਦੀ ਰਿਸ਼ਵਤ ਲੈ ਚੁੱਕਾ ਹੈ ਅਤੇ ਤਹਿਸੀਲਦਾਰ ਅਤੇ ਪਟਵਾਰੀ ਦੇ ਨਾਮ ਉੱਪਰ ਹੁਣ ਇੱਕ ਲੱਖ ਰੁਪਏ ਹੋਰ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਉਕਤ ਕਾਨੂੰਗੋ ਵੱਲੋਂ ਰਿਸ਼ਵਤ ਦੀ ਮੰਗ ਕਰਦਿਆਂ ਕੀਤੀ ਗਈ ਮੰਗ ਦੀ ਰਿਕਾਰਡਿੰਗ ਵੀ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।

ਇਹ ਵੀ ਖਬਰ ਪੜੋ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਿਸਾਨੀ ਸੰਘਰਸ਼ ਦੀ ਡਟਵੀਂ ਹਮਾਇਤ ਦਾ ਐਲਾਨ

ਇਸ ਸਬੰਧੀ ਵਿਜੀਲੈਂਸ ਰੇਂਜ ਜਲੰਧਰ ਨੇ ਸ਼ਿਕਾਇਤ ਦੀ ਪੜਤਾਲ ਕਰਕੇ ਦੋਸ਼ਾਂ ਨੂੰ ਸਹੀ ਤੇ ਦਰੁੱਸਤ ਪਾਇਆ ਤੇ ਇਸ ਪੜਤਾਲੀਆ ਰਿਪੋਰਟ ਦੇ ਆਧਾਰ ‘ਤੇ ਉਕਤ ਮੁਲਜ਼ਮ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

You May Also Like