ਬਰਨਾਲਾ, 22 ਮਾਰਚ (ਐੱਸ.ਪੀ.ਐਨ ਬਿਊਰੋ) – ਨਗਰ ਕੌਂਸਲ ਬਰਨਾਲਾ ਦੇ ਇੰਸਪੈਕਟਰ ਹਰਬਖਸ਼ ਸਿੰਘ ਨੂੰ 25 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਵਿਜੀਲੈਂਸ ਦੇ ਇੰਸਪੈਕਟਰ ਗੁਰਮੇਲ ਸਿੰਘ ਵਾਸੀ ਬਰਨਾਲਾ ਨੇ ਦੱਸਿਆ ਕਿ ਰਛਪਾਲ ਸਿੰਘ ਵਾਸੀ ਹੰਡਿਆਇਆ ਦੀ ਸ਼ਿਕਾਇਤ ’ਤੇ ਉਸ ਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ। ਜਾਣਕਾਰੀ ਅਨੁਸਾਰ ਇੰਸਪੈਕਟਰ ਹਰਬਖਸ਼ ਸਿੰਘ 31 ਮਾਰਚ ਨੂੰ ਸੇਵਾਮੁਕਤ ਹੋਣ ਜਾ ਰਹੇ ਸਨ ਤੇ ਸੇਵਾ ਮੁਕਤੀ ਪਾਰਟੀ ਦੀਆਂ ਤਿਆਰੀਆਂ ਚੱਲ ਰਹੀਆਂ ਸਨ।
ਵਿਜੀਲੈਂਸ ਨੇ ਨਗਰ ਕੌਂਸਲ ਬਰਨਾਲਾ ਦੇ ਇੰਸਪੈਕਟਰ ਨੂੰ 25 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
