ਲੁਧਿਆਣਾ, 7 ਫਰਵਰੀ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਲੁਧਿਆਣਾ ਦੇ ਬਹਾਦਰਕੇ ਰੋਡ ਸਥਿਤ ਮਾਰਕੀਟ ਕਮੇਟੀ ਦੇ ਦਫ਼ਤਰ ਅਤੇ ਮੰਡੀ ‘ਚ ਵਿਜੀਲੈਂਸ ਦੀਆਂ ਟੀਮਾਂ ਵੱਲੋਂ ਟਰੈਪ ਲਗਾ ਕੇ ਮਾਰਕੀਟ ਕਮੇਟੀ ਦੇ ਸੁਪਰਵਾਈਜ਼ਰ ਹਰੀ ਰਾਮ ਨੂੰ 30 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਇਹ ਵੀ ਖਬਰ ਪੜੋ : ਵਿਜੀਲੈਂਸ ਵੱਲੋਂ ਮਾਲ ਪਟਵਾਰੀ ਵਿਰੁੱਧ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ
ਜਾਣਕਾਰੀ ਮੁਤਾਬਿਕ, ਮੰਡੀ ਵਿੱਚ ਸਾਫ਼-ਸਫ਼ਾਈ ਕਰਨ ਵਾਲੇ ਠੇਕੇਦਾਰ ਨੂੰ ਤੰਗ ਪਰੇਸ਼ਾਨ ਕਰ ਕੇ ਪਿਛਲੇ ਕੁਝ ਮਹੀਨਿਆਂ ਤੋਂ ਸਕੱਤਰ ਦੇ ਨਾਮ ਤੇ ਰਿਸ਼ਵਤ ਮੰਗੀ ਜਾ ਰਹੀ ਸੀ ਜਿਸ ਤੋਂ ਪਰੇਸ਼ਾਨ ਆਏ ਗਿੱਲ ਕੋਆਪਰੇਟ ਸੁਸਾਇਟੀ ਦੇ ਸਕੱਤਰ ਸੋਨੂ ਨੇ ਬੀਤੇ ਦਿਨੀ ਵਿਜੀਲੈਂਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਮਾਰਕੀਟ ਕਮੇਟੀ ਦਾ ਸੁਪਰਵਾਈਜ਼ਰ ਹਰੀ ਰਾਮ ਸਕੱਤਰ ਦੇ ਨਾਮ ਤੇ ਪੈਸੇ ਦੀ ਮੰਗ ਕਰ ਰਿਹਾ ਹੈ ਜਿਸ ਨੂੰ ਵਿਜੀਲੈਂਸ ਦੀ ਟੀਮ ਨੇ ਅੱਜ ਰੰਗੇ ਹੱਥੀਂ ਮੰਡੀ ਵਿੱਚੋਂ 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਕਾਬੂ ਕਰ ਲਿਆ ਹੈ।
ਇਹ ਵੀ ਖਬਰ ਪੜੋ : ਵਿਜੀਲੈਂਸ ਨੇ ਸਬ-ਇੰਸਪੈਕਟਰ ਨੂੰ 15000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਜ਼ਿਕਰਯੋਗ ਹੈ ਕਿ ਇਹ ਸੁਪਰਵਾਈਜ਼ਰ ਨੂੰ ਵਿਜੀਲੈਂਸ ਵੱਲੋਂ ਪਹਿਲਾਂ ਵੀ ਕਾਬੂ ਕੀਤਾ ਗਿਆ ਸੀ ਜੋ ਕਿ ਅੱਜ ਵੀ ਉਹ ਕੇਸ ਚੱਲ ਰਿਹਾ ਹੈ ਜਿਸ ਦੇ ਬਾਵਜੂਦ ਹੁਣ ਫਿਰ ਇਸ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਹੈ। ਜਦੋਂ ਇਸ ਮਾਮਲੇ ਸਬੰਧੀ ਵਿਜੀਲੈਂਸ ਟੀਮ ਨਾਲ ਸੰਪਰਕ ਕਰਨਾ ਚਾਹਿਆ ਤਾਂ ਕਿਸੇ ਕਾਰਨ ਉਹਨਾਂ ਨਾਲ ਸੰਪਰਕ ਨਹੀਂ ਹੋ ਸਕਿਆ।