ਵਿਜੀਲੈਂਸ ਨੇ 4000 ਰੁਪਏ ਦੀ ਰਿਸ਼ਵਤ ਲੈਂਦਿਆਂ ਪਟਵਾਰੀ ਨੂੰ ਰੰਗੇ ਹੱਥੀਂ ਕੀਤਾ ਕਾਬੂ

ਚੰਡ੍ਹੀਗੜ੍ਹ, 27 ਫਰਵਰੀ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਬਠਿੰਡਾ ਵਿਜੀਲੈਂਸ ਬਿਊਰੋ ਨੇ ਗਿੱਦੜਬਾਹਾ ਤੋਂ 4000 ਰੁਪਏ ਦੀ ਰਿਸ਼ਵਤ ਲੈਂਦਿਆਂ ਹਲਕਾ ਪਟਵਾਰੀ ਨੂੰ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਵਿਜੀਲੈਂਸ ਬਿਊਰੋ ਬਠਿੰਡਾ ਕੁਲਵੰਤ ਸਿੰਘ ਨੇ ਦਸਿਆ ਕਿ ਦਰਸ਼ਨ ਸਿੰਘ ਵਾਸੀ ਪਿੰਡ ਪਯੋਰੀ ਨੇ ਉਨ੍ਹਾਂ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੀ ਜ਼ਮੀਨ ਦੇ ਇੰਤਕਾਲ ਲਈ ਗਿੱਦੜਬਾਹਾ-2 ਵਿਖੇ ਤਾਇਨਾਤ ਪਟਵਾਰੀ ਸ਼ੁਭਮ ਬਾਂਸਲ ਨੇ ਉਸ ਤੋਂ 4000 ਰੁਪਏ ਦੀ ਰਿਸ਼ਵਤ ਮੰਗੀ।

ਇਹ ਵੀ ਖਬਰ ਪੜੋ : ਅੰਮ੍ਰਿਤਸਰ ਚ ਚਾਈਨਾ ਡੋਰ ਨੇ ਇੱਕ 7 ਸਾਲ ਦੀ ਬੱਚੀ ਦੀ ਲਈ ਜਾਨ

ਸ਼ਿਕਾਇਤਕਰਤਾ ਦਰਸ਼ਨ ਸਿੰਘ ਨੇ ਉਕਤ ਮਾਲ ਪਟਵਾਰੀ ਸ਼ੁਭਮ ਬਾਂਸਲ ਨੂੰ 2000 ਰੁਪਏ ਦਿਤੇ ਅਤੇ ਬਾਅਦ ਦੁਪਹਿਰ ਉਕਤ ਜਦੋਂ ਦਰਸ਼ਨ ਸਿੰਘ ਰਹਿੰਦੇ 2 ਹਜ਼ਾਰ ਰੁਪਏ ਦੀ ਰਿਸ਼ਵਤ ਸ਼ੁਭੁਮ ਬਾਂਸਲ ਨੂੰ ਦੇਣ ਲਈ ਉਸ ਦੇ ਦਫ਼ਤਰ ’ਚ ਪਟਵਾਰੀ ਕੋਲ ਆਇਆ ਤਾਂ ਵਿਜੀਲੈਂਸ ਟੀਮ ਨੇ ਪਟਵਾਰੀ ਨੂੰ ਮੌਕੇ ’ਤੇ ਹੀ 2 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਸ਼ਿਕਾਇਤਕਰਤਾ ਦਰਸ਼ਨ ਸਿੰਘ ਵਲੋਂ ਸਵੇਰੇ ਉਸ ਦੀ ਜੇਬ ’ਚੋਂ ਦਿਤੇ 2 ਹਜ਼ਾਰ ਰੁਪਏ ਵੀ ਬਰਾਮਦ ਕਰ ਲਏ। ਉਨ੍ਹਾਂ ਦਸਿਆ ਕਿ ਉਕਤ ਪਟਵਾਰੀ ਵਿਰੁਧ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੌਕੇ ਵਿਜੀਲੈਂਸ ਟੀਮ ’ਚ ਇੰਸਪੈਕਟਰ ਵਰੁਣ ਯਾਦਵ, ਐਸ.ਆਈ. ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ।

You May Also Like