ਵਿਜੀਲੈਂਸ ਨੇ PSPCL ਦੇ ਐਸ.ਡੀ.ਓ. ਅਤੇ R.A ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡ੍ਹੀਗੜ੍ਹ, 14 ਫਰਵਰੀ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੀ.ਐਸ.ਪੀ.ਸੀ.ਐਲ. ਦਫ਼ਤਰ ਭਵਾਨੀਗੜ੍ਹ, ਸੰਗਰੂਰ ਜ਼ਿਲ੍ਹੇ ਵਿਚ ਤਾਇਨਾਤ ਸਬ ਡਵੀਜ਼ਨਲ ਅਫ਼ਸਰ (ਐਸ.ਡੀ.ਓ.) ਹਰਬੰਸ ਸਿੰਘ ਅਤੇ ਮਾਲ ਲੇਖਾਕਾਰ (ਆਰ.ਏ.) ਖੁਸ਼ਵੰਤ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।

ਇਹ ਵੀ ਖਬਰ ਪੜੋ : ਕੈਂਪਾਂ ਦੋਰਾਨ ਪ੍ਰਾਪਤ ਹੋਣ ਵਾਲੀਆਂ ਸ਼ਕਾਇਤਾਂ ਦਾ 100 ਫੀਸਦੀ ਕੀਤਾ ਜਾਵੇ ਨਿਪਟਾਰਾ – ਈ.ਟੀ.ਓ

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦਸਿਆ ਕਿ ਭਵਾਨੀਗੜ੍ਹ ਵਿਖੇ ਰਾਈਸ ਸ਼ੈਲਰ ਦੇ ਮਾਲਕ ਹੈਪੀ ਸ਼ਰਮਾ ਦੀ ਸ਼ਿਕਾਇਤ ‘ਤੇ ਬਿਜਲੀ ਵਿਭਾਗ ਦੇ ਇਹਨਾਂ ਮੁਲਾਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਮੁਲਾਜ਼ਮ ਉਸ ਦੇ ਰਾਈਸ ਸ਼ੈਲਰ ਦੇ ਪਾਵਰ ਲੋਡ ‘ਚ ਫ਼ਰਕ ਕਾਰਨ ਹੋਏ ਕਰੀਬ 3.5 ਲੱਖ ਰੁਪਏ ਦੇ ਜੁਰਮਾਨੇ ਦਾ ਨਿਪਟਾਰਾ ਕਰਨ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕਰ ਰਹੇ ਸਨ।

ਇਹ ਵੀ ਖਬਰ ਪੜੋ : ਵਿਜੀਲੈਂਸ ਵਿਭਾਗ ਨੇ ਸਾਲ 2022 ਅਤੇ 2023 ਦੋਰਾਨ 92 ਭ੍ਰਿਸ਼ਟਾਚਾਰੀਆਂ ਨੂੰ ਕੀਤਾ ਗ੍ਰਿਫਤਾਰ

ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਕਰਨ ਉਪਰੰਤ ਪਟਿਆਲਾ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਦੋਵੇਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 30000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

You May Also Like