ਵਿਜੀਲੈਂਸ ਵੱਲੋਂ ਨਗਰ ਨਿਗਮ ਬਠਿੰਡਾ ਦਾ ਜ਼ਿਲ੍ਹਾ ਮੈਨੇਜਰ 7 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਕਾਬੂ

ਬਠਿੰਡਾ, (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਵਿਜੀਲੈਂਸ ਨੇ ਬਠਿੰਡਾ ਨਗਰ ਨਿਗਮ ਵਿਚ ਛਾਪਾ ਮਾਰ ਕੇ ਜ਼ਿਲ੍ਹਾ ਮੈਨੇਜਰ ਸੋਨੂੰ ਗੋਇਲ ਨੂੰ 7 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਸੋਨੂੰ ਗੋਇਲ ਨੇ ਵਿਧਵਾ ਗੁਰਪ੍ਰੀਤ ਕੌਰ ਨੂੰ ਨੌਕਰੀ ਦਿਵਾਉਣ ਦੇ ਬਦਲੇ 12 ਹਜ਼ਾਰ ਰੁਪਏ ਤਨਖਾਹ ‘ਚੋਂ 7 ਹਜ਼ਾਰ ਰੁਪਏ ਰਿਸ਼ਵਤ ਮੰਗੀ ਸੀ। ਜਿਸ ਤੋਂ ਬਾਅਦ ਵਿਜੀਲੈਂਸ ਨੇ ਜਾਲ ਵਿਛਾ ਕੇ ਸੋਨੂੰ ਗੋਇਲ ਨੂੰ ਰੰਗੇ ਹੱਥੀਂ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ।

ਮੁਲਜ਼ਮ ਸੋਨੂੰ ਗੋਇਲ ਨਗਰ ਨਿਗਮ ਵਿੱਚ ਜ਼ਿਲ੍ਹਾ ਮੈਨੇਜਰ ਤਕਨੀਕੀ ਮਾਹਿਰ ਹੈ। ਜੋ ਕੇਂਦਰ ਸਰਕਾਰ ਦੇ ਨੈਸ਼ਨਲ ਅਰਬਨ ਆਜੀਵਿਕਾ ਮਿਸ਼ਨ ਵਿਚ ਤਾਇਨਾਤ ਸੀ। ਗੁਰਪ੍ਰੀਤ ਕੌਰ ਨੂੰ ਕੁਝ ਸਮਾਂ ਪਹਿਲਾਂ ਨੌਕਰੀ ‘ਤੇ ਰੱਖਿਆ ਗਿਆ ਸੀ। ਜਿਸ ਤੋਂ ਬਾਅਦ ਸੋਨੂੰ ਗੋਇਲ ਨੇ ਉਸ ਤੋਂ ਰਿਸ਼ਵਤ ਦੀ ਮੰਗ ਕਰਨੀ ਸ਼ੁਰੂ ਕਰ ਦਿਤੀ। ਵਿਜੀਲੈਂਸ ਦੇ ਡੀਐਸਪੀ ਨਗਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜੇਕਰ ਕੋਈ ਹੋਰ ਇਸ ਵਿੱਚ ਸ਼ਾਮਲ ਹੋਇਆ ਤਾਂ ਉਸ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ।

You May Also Like