ਵਿਸ਼ਵ ਨੋ ਸਮੋਕਿੰਗ ਦਿਵਸ” ਮੌਕੇ ਜਨਤਕ ਥਾਵਾਂ ਤੇ ਤੰਬਾਕੁਨੋਸ਼ੀ ਕਰਨ ਵਾਲਿਆਂ 17 ਦੇ ਕੱਟੇ ਗਏ ਚਲਾਨ

ਅੰਮ੍ਰਿਤਸਰ, 12 ਮਾਰਚ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਸਿਹਤ ਵਿਭਾਗ ਵਲੋਂ ਵਿਸ਼ਵ ਨੋ ਸਮੋਕਿੰਗ ਦਿਵਸ ਮੌਕੇ ਜਨਤਕ ਥਾਵਾਂ ਤੇ ਤੰਬਾਕੁਨੋਸ਼ੀ ਕਰਨ ਵਾਲਿਆਂ 17 ਲੋਕਾਂ ਦੇ ਚਲਾਣ ਕੱਟੇ ਗਏ ਅਤੇ ਨਾਲ ਹੀ ਉਹਨਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ।ਸਿਵਲ ਸਰਜਨ ਅੰਮ੍ਰਿਤਸਰ ਡਾ ਵਿਜੇ ਕੁਮਾਰ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੂਸਾਰ ਵਿਸ਼ਵ ਨੋ ਸਮੋਕਿੰਗ ਦਿਵਸ ਮੌਕੇ ਵਲੋਂ ਕੋਟਪਾ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਸੰਬਧੀ ਅੱਜ ਦਫਤਰ ਸਿਵਲ ਸਰਜਨ ਅੰਮ੍ਰਿਤਸਰ ਵਿਖੇ ਤੋਂ ਜਿਲਾ੍ਹ ਨੋਡਲ ਅਫਸਰ ਐਨ.ਟੀ.ਸੀ.ਪੀ. ਕਮ ਡੀ.ਡੀ.ਐਚ.ਓ. ਡਾ ਜਗਨਜੋਤ ਕੌਰ ਦੀ ਅਗਵਾਹੀ ਹੇਠਾਂ ਇਕ ਸਪੈਸ਼ਲ ਟੀਮ ਦਾ ਗਠਣ ਕੀਤਾ ਗਿਆ। ਜਿਸ ਵਿਚ ਜਿਲਾ੍ ਐਮ.ਈ.ਆਈ.ਉ. ਅਮਰਦੀਪ ਸਿੰਘ, ਡਾ ਤਰਨਦੀਪ ਕੌਰ, ਐਸ.ਆਈ. ਪਰਮਜੀਤ ਸਿੰਘ, ਮੰਗਲ ਸਿੰਘ, ਰਜਿੰਦਰ ਸਿੰਘ, ਰਸ਼ਪਾਲ ਸਿੰਘ ਅਤੇ ਬਲਜੀਤ ਸਿੰਘ ਸ਼ਾਮਿਲ ਸਨ।

ਇਹ ਵੀ ਖਬਰ ਪੜੋ : ਸਿਹਤ ਸੇਵਾਵਾਂ ਵਿਚ ਨਿਖਾਰ ਲਿਆਓਣ ਲਈ ਆਸ਼ਾ ਅਤੇ ਆਸ਼ਾ ਫੈਸਿਲੀਟੇਟਰਾਂ ਦੀ 6 ਰੋਜਾ ਟਰੇਨਿੰਗ ਵਰਕਸ਼ਾਪ ਦਾ ਕੀਤਾ ਆਰੰਭ

ਇਸ ਟੀਮ ਵਲੋਂ ਮੌਕੇ ਤੇ ਕਾਰਵਾਈ ਕਰਦਿਆਂ ਹੋਇਆ ਸ਼ਹਿਰ ਦੇ ਵੱਖ-ਵੱਖ ਇਲਕਿਆਂ ਵਿਚ ਲਗਭਗ 25 ਤੰਬਾਕੂ ਵਿਕਰੇਤਾਵਾਂ ਦੀ ਜਾਂਚ ਕੀਤੀ ਗਈ, ਜਿਸ ਦੌਰਾਣ ਕੋਰਟ ਰੋਡ, ਮਾਡਲ ਟਾਓਨ ਅਤੇ ਰਾਣੀ ਕਾ ਬਾਗ ਦੇ ਇਲਾਕਿਆਂ ਵਿਚ ਪਬਲਿਕ ਸਥਾਨਾਂ ਤੇ ਸਿਗਰਟ ਪੀਣ ਵਾਲੇ 17 ਲੋਕਾਂ ਦੇ ਮੌਕੇ ਤੇ ਜੁਰਮਾਨਾਂ ਚਲਾਣ ਕੀਤੇ ਗਏ।ਪੰਜਾਬ ਸਰਕਾਰ ਵਲੋਂ ਸਮੂਹ ਤੰਬਾਕੂ ਵਿਕ੍ਰੇਤਾਵਾਂ ਨੂੰ ਚੇਤਾਵਨੀਂ ਦਿੰਦਿਆ ਹਿਦਾਇਤਾਂ ਜਾਰੀ ਕੀਤੀ। ਟੀਮ ਵਲੋਂ ਇਸ ਮੌਕੇ ਤੇ ਜਾਣਕਾਰੀ ਦਿੱਤੀ ਕਿ ਈ-ਸਿਗਰਟ ਪੀਣਾਂ ਜਾਨਲੇਵਾ ਹੋ ਸਕਦਾ ਹੈ, ਇਸ ਨਾਲ ਬਹੁਤ ਸਾਰੀਆਂ ਫੇਫੜਿਆਂ ਦੀਆਂ ਬੀਮਾਰੀਆਂ ਹੋ ਸਕਦੀਆਂ ਹਨ ਅਤੇ ਕੈਂਸਰ ਹੋਣ ਦਾ ਖਤਰਾ ਵੱਧ ਸਕਦਾ ਹੈ, ਇਸ ਲਈ ਜੇਕਰ ਕੋਈ ਵੀ ਤੰਬਾਕੂ ਵਿਕ੍ਰੇਤਾਂ ਬਿਨਾਂ ਮਾਪਦੰਡ ਵਾਲਾ ਤੰਬਾਕੂ ਸਮਾਨ (ਇਮਪੋਰਟਿਡ ਸਿਗਰਟ) ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਧਾਰਾ 20 ਤਹਿਤ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।ਇਸ ਤੋਂ ਇਲਾਵਾ ਪਬਲਿਕ ਸਥਾਨਾਂ ਤੇ ਸਿਗਰਟਨੋਸ਼ੀ ਕਰਨਾਂ ਅਤੇ ਖੁਲੀ ਸਿਗਰਟ ਵੇਚਣਾਂ ਵੀ ਸਜਾ/ਜੁਰਮਾਨੇ ਯੋਗ ਅਪਰਾਧ ਹੈ।

You May Also Like