ਅੰਮ੍ਰਿਤਸਰ 25 ਅਪ੍ਰੈਲ (ਐੱਸ.ਪੀ.ਐਨ ਬਿਊਰੋ) – ਸਿਹਤ ਵਿਭਾਗ ਵਲੋਂ ਤਹਿਤ ਆਮ ਲੋਕਾ ਨੂੰ ਇਸ ਗਰਮੀ ਦੇ ਮੋਸਮ ਵਿੱਚ ਮਲੇਰੀਆਂ ਸੰਬਧੀ ਜਾਗਰੂਕ ਕਰਨ ਲਈ ਅੱਜ ਦਫਤਰ ਸਿਵਲ ਸਰਜਨ, ਤਰਨ ਤਾਰਨ ਵਿਖੇ ਇੱਕ ਰੈਲੀ ਕੱਢੀ ਗਈ ਅਤੇ ਕਵਿੱਜ ਕੰਪੀਟੀਸ਼ਨ ਕਰਵਾਇਆ ਗਿਆ ਇਸ ਅਵਸਰ ਤੇ ਸੰਬੋਧਨ ਕਰਦਿਆ ਸਿਵਲ ਸਰਜਨ ਤਰਨਤਾਰਨ ਡਾ ਕਲਮਪਾਲ ਸਿੱਧੂ ਨੇ ਕਿਹਾ ਕਿ ਮਲੇਰੀਆ ਤੋ ਬੱਚਣ ਲਈ ਸਭ ਤੋ ਜਿਆਦਾ ਜਰੂ੍ਰੀ ਹੈ ਕੀ ਮੱਛਰ ਦੀ ਪੈਦਾਵਾਰ ਨੂੰ ਹੀ ਰੋਕਿਆ ਜਾਵੇ।ਕਿਉਕੀ ਇਲਾਜ ਨਾਲੋ ਪਰਹੇਜ ਜਿਆਦਾ ਜਰੂਰੀ ਹੈ। ਉਨਾਂ ਵਲੋ ਹੋਰ ਜਾਣਕਾਰੀ ਦਿੰਦੇ ਦੱਸਿਆ ਕਿ ਮਲਰੀਆ ਇੱਕ ਵੈਕਟਰ ਬੋਰਨ ਬੀਮਾਰੀ ਹੈ ਜੋ ਕਿ ਮਾਦਾ ਐਨਾਫਲੀਜ ਨਾਂ ਦੇ ਮੱਛਰ ਦੇ ਕੱਟਣ ਨਾਲ ਪੈਦਾ ਹੰਦਾ ਹੈ। ਜਿਸਦੇ ਲੱਛਣ ਤੇਜ ਸਿਰਦਰਦ ਅਤੇ ਤੇਜ ਬੁਖਾਰ, ਮਾਸ ਪੇਸ਼ੀਆ ਅਤੇ ਜੋੜਾ ਦਾ ਦਰਦ,ਅਖਾ ਦੇ ਪਿਛਲੇ ਹਿੱਸੇ ਦਰਦ ,ਉਲਟੀਆਂ,ਨੱਕ-ਮੂੰਹ ਅਤੇ ਮਸੂੜਿਆ ਵਿੱਚੋ ਖੁਨ ਵਗਣਾ ਆਦੀ ਹੈ।ਮਲੇਰੀਆ ਬੁਖਾਰ ਦੇ ਸ਼ੱਕ ਹੋਣ, ਦੀ ਸੂਰਤ ਵਿੱਚ ਤੂਰੰਤ ਸਰਕਾਰੀ ਹਸਪਤਾਲ ਤੋ ਹੀ ਫਰੀ ਚੈਕਅੱਪ ਅਤੇ ਇਲਾਜ ਕਰਵਾਉਣ।
ਇਸ ਅਵਸਰ ਤੇ ਜਿਲਾ੍ ਟੀਕਾਕਰਨ ਅਫਸਰ ਡਾ ਵਰਿੰਦਰ ਪਾਲ ਕੋਰ, ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਆਸ਼ੀਸ਼ ਗੁਪਤਾ, ਸਹਾਇਕ ਸਿਵਲ ਸਰਜਨ ਡਾ ਦੇਵੀਬਾਲਾ, ਜਿਲਾ੍ ਸਿਹਤ ਅਫਸਰ ਡਾ ਸੁਖਬੀਰ ਕੌਰ, ਜਿਲਾ੍ ਐਪੀਡਿਮੋਲੋਜਿਸਟ ਡਾ ਸਿਮਰਨ, ਡਾ ਅਮਨਦੀਪ ਸਿੰਘ, ਜਿਲਾ੍ ਐਮ.ਈ.ਆਈ.ਓ. ਅਮਰਦੀਪ ਸਿੰਘ, ਵੱਖ-ਵੱਖ ਨਰਸਿੰਗ ਸਕੂਲਾਂ ਦੇ ਵਿਦਿਆਰਥੀ ਅਤੇ ਟੀਚਰ ਹਾਜਰ ਹੋਏ।