ਅੰਮ੍ਰਿਤਸਰ, (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – 1993 ਦਿੱਲੀ ਬੰਬ ਧਮਾਕਾ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਨੂੰ ਅਦਾਲਤ ਨੇ 8 ਹਫ਼ਤਿਆਂ ਦੀ ਪੈਰੋਲ ਦਿੱਤੀ ਹੈ। ਉਹ ਹੁਣ 17 ਨਵੰਬਰ ਤੱਕ ਬਾਹਰ ਰਹਿਣਗੇ। ਮਾਨਸਿਕ ਹਾਲਤ ਠੀਕ ਨਾ ਹੋਣ ਦੇ ਕਾਰਨ ਉਨ੍ਹਾਂ ਨੂੰ ਕਰੜੀ ਸੁਰੱਖਿਆ ਦੇ ਵਿਚਾਲੇ ਅੰਮ੍ਰਿਤਸਰ ਦੇ ਸੁਆਮੀ ਵਿਵੇਕਾਨੰਦ ਨਸ਼ਾ ਮੁਕਤੀ ਕੇਂਦਰ ਵਿਚ ਰੱਖਿਆ ਹੋਇਆ ਸੀ। ਉੱਥੇ ਹੀ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਵੱਡੀ ਖਬਰ: ਅਦਾਲਤ ਨੇ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਨੂੰ 8 ਹਫ਼ਤਿਆਂ ਦੀ ਦਿੱਤੀ ਪੈਰੋਲ
