ਦਿੜ੍ਹਬਾ ਮੰਡੀ, 20 ਮਾਰਚ (ਐੱਸ.ਪੀ.ਐਨ ਬਿਊਰੋ) – ਦਿੜ੍ਹਬਾ ਨੇੜਲੇ ਪਿੰਡ ਗੁੱਜਰਾਂ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਚਾਰ ਮਜ਼ਦੂਰ ਵਿਅਕਤੀਆਂ ਦੀ ਮੌਤ ਹੋ ਗਈ ਹੈ ਜਦਕਿ ਦੋ ਦੀ ਹਾਲਤ ਨਾਜ਼ੁਕ ਹੈ। ਉਹ ਹਸਪਤਾਲ ਵਿੱਚ ਦਾਖਲ ਹਨ।
ਇਹ ਵੀ ਖਬਰ ਪੜੋ : ਤੇਰਾ ਹੀ ਤੇਰਾ ਮੈਡੀਕੋਜ਼ ਵੱਲੋਂ ਸ੍ਰ ਹਰਜੀਤ ਸਿੰਘ ਸਭਰਵਾਲ ਸਨਮਾਨਿਤ
ਪ੍ਰਾਪਤ ਜਾਣਕਾਰੀ ਮੁਤਾਬਕ ਮ੍ਰਿਤਕਾਂ ਦੀ ਪਛਾਣ ਭੋਲਾ ਸਿੰਘ (50), ਨਿਰਮਲ ਸਿੰਘ (42), ਪ੍ਰਗਟ ਸਿੰਘ (42) ਅਤੇ ਜਗਜੀਤ ਸਿੰਘ (30) ਵਜੋਂ ਹੋਈ ਹੈ। ਮ੍ਰਿਤਕ ਦਲਿਤ ਪਰਿਵਾਰਾਂ ਨਾਲ ਸਬੰਧਤ ਹਨ। ਪੁਲੀਸ ਨੇ ਲਾਸ਼ਾਂ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤੀਆਂ ਹਨ। ਥਾਣਾ ਦਿੜ੍ਹਬਾ ਵੱਲੋਂ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ।