ਸਮਰਾਲਾ ਚ 2 ਕਾਰਾਂ ਦੀ ਆਪਸ ਚ ਟੱਕਰ ਦੌਰਾਨ ਲੱਗੀ ਭਿਆਨਕ ਅੱਗ, ACP ਤੇ ਉਨ੍ਹਾਂ ਦੇ ਗੰਨਮੈਨ ਦੀ ਹੋਈ ਮੌਤ

ਲੁਧਿਆਣਾ, 6 ਅਪ੍ਰੈਲ (ਐੱਸ.ਪੀ.ਐਨ ਬਿਊਰੋ) – ਸਮਰਾਲਾ ਦੇ ਪਿੰਡ ਦਿਆਲਪੁਰਾ ਨੇੜੇ ਲੁਧਿਆਣਾ-ਚੰਡੀਗੜ੍ਹ ਹਾਈਵੇਅ ’ਤੇ ਬੀਤੀ ਬਾਤ ਪੁਲੀਸ ਅਧਿਕਾਰੀ ਦੀ ਫਾਰਚੂਨਰ ਅਤੇ ਸਾਹਮਣੇ ਤੋਂ ਆ ਰਹੀ ਸਕਾਰਪੀਓ ਵਿਚਾਲੇ ਜ਼ੋਰਦਾਰ ਟੱਕਰ ਕਾਰਨ ਲੁਧਿਆਣਾ ਈਸਟ ਦੇ ਏਸੀਪੀ ਸੰਦੀਪ ਸਿੰਘ ਤੇ ਉਨ੍ਹਾਂ ਦੇ ਗੰਨਮੈਨ ਪਰਮਜੋਤ ਸਿੰਘ ਦੀ ਮੌਤ ਹੋ ਗਈ, ਜਦਕਿ ਫਾਰਚੂਨਰ ਦੇ ਡਰਾਈਵਰ ਨੂੰ ਗੰਭੀਰ ਹਾਲਤ ਵਿਚ ਲੁਧਿਆਣਾ ਰੈਫ਼ਰ ਕੀਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਮੁਤਾਬਕ ਏਸੀਪੀ ਸੰਦੀਪ ਸਿੰਘ ਦੇਰ ਰਾਤ ਚੰਡੀਗੜ੍ਹ ਤੋਂ ਲੁਧਿਆਣਾ ਆ ਰਹੇ ਸਨ। ਰਾਤ 12.30 ਵਜੇ ਹਾਦਸਾ ਹੋ ਗਿਆ। ਟੱਕਰ ਇੰਨੀ ਭਿਆਨਕ ਸੀ ਕਿ ਫਾਰਚੂਨਰ ਨੂੰ ਅੱਗ ਲੱਗ ਗਈ ਅਤੇ ਮੌਕੇ ’ਤੇ ਪਹੁੰਚੀ ਪੁਲੀਸ ਨੇ ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀ ਵੀ ਮਦਦ ਲਈ ਅਤੇ ਬੜੀ ਮੁਸ਼ਕਲ ਗੱਡੀ ਵਿਚੋਂ ਉਨ੍ਹਾਂ ਨੂੰ ਬਾਹਰ ਕੱਢ ਕੇ ਗੰਭੀਰ ਹਾਲਤ ਵਿਚ ਸਮਰਾਲਾ ਦੇ ਹਸਪਤਾਲ ਪਹੁੰਚਾਇਆ ਗਿਆ। ਹਸਪਤਾਲ ਵਿਚ ਡਾਕਟਰਾਂ ਨੇ ਏਸੀਪੀ ਸੰਦੀਪ ਸਿੰਘ ਅਤੇ ਗੰਨਮੈਨ ਨੂੰ ਮ੍ਰਿਤਕ ਐਲਾਨ ਦਿੱਤਾ।

You May Also Like