ਸ਼ਹੀਦੇ ਆਜ਼ਮ ਭਗਤ ਸਿੰਘ ਕਰੋੜਾਂ ਲੋਕਾਂ ਲਈ ਪ੍ਰੇਰਨਾ ਸਰੋਤ : ਡਿੰਪੀ ਚੌਹਾਨ

ਅੰਮ੍ਰਿਤਸਰ, 11 ਨਵੰਬਰ (ਐੱਸ.ਪੀ.ਐਨ ਬਿਊਰੋ) – ਰਾਸ਼ਟਰੀ ਹਿੰਦੂ ਚੇਤਨਾ ਮੰਚ ਦੇ ਕੌਮੀ ਪ੍ਰਧਾਨ ਅਸ਼ੋਕ ਡਿੰਪੀ ਚੌਹਾਨ ਨੇ ਮਜੀਠਾ ਰੋਡ ਵਿਖੇ ਮੰਚ ਦੇ ਸੂਬਾ ਪ੍ਰਧਾਨ ਅਨੁਜ ਖੇਮਕਾ ਦੀ ਅਗਵਾਈ ਹੇਠ ਰੱਖੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਪਾਕਿਸਤਾਨ ਦੀ ਪੰਜਾਬ ਸਰਕਾਰ ਵੱਲੋਂ ਪਾਕਿਸਤਾਨ ਹਾਈਕੋਰਟ ਵਿੱਚ ਦਾਇਰ ਕੀਤੇ ਗਏ ਹਲਫ਼ਨਾਮੇ ਵਿੱਚ ਸ਼ਹੀਦ ਭਗਤ ਸਿੰਘ ਨੂੰ ਕ੍ਰਾਂਤੀਕਾਰੀ ਵਜੋਂ ਨਾ ਪੇਸ਼ ਕਰ ਕੇ ਇਕ ਆਤੰਕਵਾਦੀ ਵਜੋਂ ਪੇਸ਼ ਕੀਤੇ ਜਾਣ ‘ਤੇ ਤਿੱਖਾ ਪ੍ਰਤੀਕਰਮ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਕਰੋੜਾਂ ਲੋਕਾਂ ਲਈ ਪ੍ਰੇਰਨਾ ਸਰੋਤ ਹਨ। ਪਾਕਿਸਤਾਨ ਸਮੇਤ ਦੁਨੀਆ ਭਰ ਵਿੱਚ ਉਸਦੇ ਬਹੁਤ ਸਾਰੇ ਪ੍ਰਸ਼ੰਸਕ ਹਨ! ਡਿੰਪੀ ਚੌਹਾਨ ਨੇ ਇਸ ਮਾਮਲੇ ਵਿੱਚ ਕੇਂਦਰ ਸਰਕਾਰ ਦੇ ਦਖਲ ਦੀ ਮੰਗ ਕਰਦਿਆਂ ਕਿਹਾ ਕਿ ਅਸੀਂ ਸ਼ਹੀਦ ਭਗਤ ਸਿੰਘ ਵਿਰੁੱਧ ਵਰਤੇ ਗਏ ਸ਼ਬਦਾਂ ਦੀ ਸਖ਼ਤ ਨਿਖੇਧੀ ਕਰਦੇ ਹਾਂ।

ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੂੰ ਇਤਿਹਾਸ ਵਿੱਚ ਆਜ਼ਾਦੀ ਘੁਲਾਟੀਏ ਵਜੋਂ ਨਿਭਾਈ ਭੂਮਿਕਾ ਲਈ ਪੂਰੀ ਦੁਨੀਆ ਵਿੱਚ ਹਮੇਸ਼ਾ ਯਾਦ ਕੀਤਾ ਜਾਵੇਗਾ। ਮੀਟਿੰਗ ਵਿੱਚ ਮੰਚ ਦੇ ਕੌਮੀ ਜਨਰਲ ਸਕੱਤਰ ਸੰਜੀਵ ਮਹਿਤਾ, ਸੂਬਾ ਜਨਰਲ ਸਕੱਤਰ ਡੀ.ਸੀ.ਠਾਕੁਰ, ਸੂਬਾ ਮੀਤ ਪ੍ਰਧਾਨ ਨਰੇਸ਼ ਮਹਾਜਨ, ਸ਼ੰਕਰ ਅਰੋੜਾ, ਰਾਕੇਸ਼ ਖੰਨਾ, ਜ਼ਿਲ੍ਹਾ ਮੀਤ ਪ੍ਰਧਾਨ ਅਮਨ ਜੋਸ਼ੀ, ਜਨਰਲ ਸਕੱਤਰ ਰਾਹਿਲ ਮਹਾਜਨ, ਰਾਹੁਲ ਬਜਾਜ, ਨਿਖਿਲ ਚੌਧਰੀ, ਵਿਸ਼ਾਲ ਆਦਿ ਹਾਜ਼ਰ ਸਨ। ਸ਼ਰਮਾ, ਮੁਕੇਸ਼ ਕੁਮਾਰ, ਸਚਿਨ ਕੁਮਾਰ, ਜਾਵੇਦ ਸ਼ੇਖ, ਜਸਪ੍ਰੀਤ, ਗੁਰਵਿੰਦਰ ਸਿੰਘ ਸਮੇਤ ਸਮੂਹ ਮੈਂਬਰਾਂ ਨੇ ਸ਼ਮੂਲੀਅਤ ਕੀਤੀ!

You May Also Like