ਮਾਨਸਾ, 16 ਅਕਤੂਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਮਾਨਸਾ ਦੇ ਪਿੰਡ ਕੋਟਲੀ ਕਲਾਂ ਦੇ ਸ਼ਹੀਦ ਅਗਨੀਵੀਰ ਅੰਮ੍ਰਿਤਪਾਲ ਸਿੰਘ ਦੀ ਘਰ ਅੱਜ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ। ਉਨ੍ਹਾਂ ਨੇ ਅੰਮ੍ਰਿਤਪਾਲ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਉੱਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅੱਜ ਉਨਾਂ ਨੇ ਸ਼ਹੀਦ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ ਅਤੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਸਨਮਾਨ ਰਾਸ਼ੀ ਵਜੋਂ ਚੈੱਕ ਦਿੱਤਾ। ਇਸ ਦੇ ਨਾਲ ਹੀ ਭਗਵੰਤ ਮਾਨ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੀ ਯਾਦ ਵਿੱਚ ਖੇਡ ਸਟੇਡੀਅਮ ਅਤੇ ਬੁੱਤ ਲਾਇਆ ਜਾਵੇਗਾ ਅਤੇ ਪਰਿਵਾਰ ਨੂੰ ਇੱਕ ਯੋਗ ਨੌਕਰੀ ਵੀ ਦਿੱਤੀ ਜਾਵੇਗੀ।
ਸ਼ਹੀਦ ਅੰਮ੍ਰਿਤਪਾਲ ਸਿੰਘ ਦੇ ਘਰ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ, ਪਰਿਵਾਰ ਨੂੰ ਸੌਂਪਿਆ ਇੱਕ ਕਰੋੜ ਰੁਪਏ ਦਾ ਚੈੱਕ
