ਚੰਡ੍ਹੀਗੜ੍ਹ, (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨਿਊ ਚੰਡੀਗੜ੍ਹ ਵਿੱਚ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪਰਿਵਾਰ ਨੂੰ 1 ਕਰੋੜ ਦੀ ਸਨਮਾਨ ਰਾਸ਼ੀ ਦਾ ਚੈੱਕ ਸੌਂਪਿਆ। ਕਰਨਲ ਮਨਪ੍ਰੀਤ ਸਿੰਘ ਪਿਛਲੇ ਦਿਨੀਂ ਅਨੰਤਨਾਗ ਵਿਖੇ ਅੱਤਵਾਦੀਆਂ ਨਾਲ ਮੁੱਠਭੇੜ ਦੌਰਾਨ ਸ਼ਹੀਦ ਹੋ ਗਏ ਸੀ। ਆਮ ਆਦਮੀ ਪਾਰਟੀ ਨੇ ਟਵੀਟ ਕੀਤਾ ਹੈ ਕਿ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦੀ ਬਹਾਦਰੀ ਨੂੰ ਨਮਨ। ਦੇਸ਼ ਦੀ ਰਾਖੀ ਕਰਦੇ ਹੋਏ ਅਨੰਤਨਾਗ ਵਿੱਚ ਸ਼ਹੀਦ ਹੋਏ ਕਰਨਲ ਮਨਪ੍ਰੀਤ ਸਿੰਘ ਦੇ ਪਰਿਵਾਰ ਨੂੰ ਸੀਐਮ ਭਗਵੰਤ ਮਾਨ ਨੇ 1 ਕਰੋੜ ਰੁਪਏ ਦਾ ਸਨਮਾਨ ਰਾਸ਼ੀ ਦਿੱਤੀ। ਭਗਵੰਤ ਮਾਨ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਨਾਲ ਹਮੇਸ਼ਾ ਖੜ੍ਹੀ ਰਹੇਗੀ।
ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦੇ ਘਰ ਪਹੁੰਚੇ ਸੀਐਮ ਮਾਨ, ਪਰਿਵਾਰ ਨੂੰ ਸੌਂਪਿਆ ਇੱਕ ਕਰੋੜ ਦਾ ਚੈੱਕ
