ਸ਼ਾਕਸ਼ੀ ਸਾਹਨੀ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਜੋ ਸੰਭਾਲਿਆ ਅਹੁੱਦਾ

ਅੰਮ੍ਰਿਤਸਰ, 15 ਸਤੰਬਰ (ਐੱਸ.ਪੀ.ਐਨ ਬਿਊਰੋ) –  2014 ਬੈਂਚ ਦੀ ਅਧਿਕਾਰੀ ਮੈਡਮ ਸ਼ਾਕਸ਼ੀ ਸਾਹਨੀ ਨੇ ਅੱਜ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਜੋ ਆਪਣਾ ਅਹੁੱਦਾ ਸੰਭਾਲ ਲਿਆ ਹੈ। ਜ਼ਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ ਸਾਹਨੀ ਪਹਿਲਾਂ ਲੁਧਿਆਣਾ ਅਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ। ਇਸ ਤੋਂ ਪਹਿਲਾਂ ਪੁਲਿਸ ਦੇ ਜਵਾਨਾਂ ਨੇ ਸਲਾਮੀ ਦੇ ਕੇ ਉਨਾਂ ਨੂੰ ਅੰਮ੍ਰਿਤਸਰ ਪੁੱਜਣ ਤੇ ਜੀ ਆਇਆਂ ਕਿਹਾ। ਮੈਡਮ ਸ਼ਾਕਸ਼ੀ ਸਾਹਨੀ ਨੇ ਕਿਹਾ ਕਿ ਉਹ ਖੁਸ਼ਕਿਸ਼ਮਤ ਹਨ ਕਿ ਉਨਾਂ ਨੂੰ ਗੁਰੂ ਨਗਰੀ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਅਤੇ ਤਨਦੇਹੀ ਨਾਲ ਆਪਣੀ ਜਿੰਮੇਵਾਰੀ ਨਿਭਾਉਣਗੇ।

May be an image of 8 people

May be an image of 4 people and text

ਜਿਲ੍ਹਾਂ ਅਧਿਕਾਰੀਆਂ ਨਾਲ ਕੀਤੀ ਮੀਟਿੰਗ

May be an image of 11 people, temple and text

ਅਹੁੱਦਾ ਸੰਭਾਲਣ ਉਪਰੰਤ ਮੈਡਮ ਸਾਹਨੀ ਨੇ ਜ਼ਿਲਾ ਅਧਿਕਾਰੀਆਂ ਨਾਲ ਸਾਲਿਡ ਵੇਸਟ ਮੈਨਜਮੈਟ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ, ਪਰਾਲੀ ਪ੍ਰਬੰਧਨ ਅਤੇ ਜ਼ਿਲ੍ਹੇ ਵਿਚ ਚਲ ਰਹੇ ਵਿਕਾਸ ਕਾਰਜਾਂ ਸਬੰਧੀ ਮੀਟਿੰਗ ਕੀਤੀ। ਪ੍ਰੈਸ ਪੱਤਰਕਾਰਾਂ ਦੇ ਰੂਬਰੂ ਹੁੰਦੇ ਹੋਏ ਮੈਡਮ ਸਾਹਨੀ ਨੇ ਕਿਹਾ ਕਿ ਉਨਾਂ ਦੀ ਪਹਿਲੀ ਤਰਜੀਹ ਸਿਟੀਜਨ ਸੇਵਾਵਾਂ ਨੂੰ ਬਿਨਾਂ ਕਿਸੇ ਖਜ਼ਲ ਖੁਆਰੀ ਤੋਂ ਬਗੈਰ ਲੋਕਾਂ ਨੂੰ ਮੁਹੱਈਆ ਕਰਵਾਉਣਾ ਹੈ। ਉਨਾਂ ਕਿਹਾ ਕਿ 90 ਫੀਸਦੀ ਲੋਕਾਂ ਨੂੰ ਕੰਮ ਸੇਵਾ ਕੇਂਦਰਾਂ ਅਤੇ ਫਰਦ ਕੇਂਦਰਾਂ ਨਾਲ ਪੈਂਦੇ ਹਨ ਅਤੇ ਪੈਂਡੈਸੀ ਖਤਮ ਹੋਣ ਨਾਲ ਲੋਕਾਂ ਨੂੰ ਕਾਫ਼ੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਚਲ ਰਹੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਨੂੰ ਲੈ ਕੇ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਜਿਆਦਾ ਲੋੜ ਹੈ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਅਤੇ ਬਿਨਾਂ ਅੱਗ ਲਾਏ ਪਰਾਲੀ ਨੂੰ ਸੰਭਾਲਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾਂ ਪ੍ਰਸ਼ਾਸਨ ਕਿਸਾਨਾਂ ਨੂੰ ਇੰਨ ਸੀਟੂ ਤੇ ਐਕਸ ਸੀਟੂ ਦੋਵਾਂ ਤਕਨੀਕਾਂ ਲਾਲ ਪਰਾਲੀ ਪ੍ਰਬਘਨ ਕਰਨ ਲਈ ਪੂਰਾ ਸਹਿਯੋਗ ਦੇਵੇਗਾ ਅਤੇ ਕਿਸਾਨਾਂ ਨੂੰ ਸਮੇ ਸਿਰ ਲੋੜੀਦੀ ਮਸ਼ੀਨਰੀ ਮੁਹੱਈਆ ਕਰਵਾਈ ਜਾਵੇਗੀ। ਮੈਡਮ ਸਾਹਨੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹਰੇਕ ਵਿਧਾਨ ਸਭਾ ਹਲਕੇ ਵਿੱਚ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਕੈਂਪ ਲਗਾਏ ਜਾ ਰਹੇ ਹਨ। ਜਿਥੇ ਲੋਕਾਂ ਨੂੰ ਉਨਾਂ ਦੇ ਘਰਾਂ ਦੇ ਨਜਦੀਕ ਹੀ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨਾਂ ਨੈਸ਼ਨਲ ਹਾਈਵੇ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਚਲ ਰਹੇ ਪ੍ਰੋਜੈਕਟਾਂ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਸਮੇਂ ਸਿਰ ਪ੍ਰੋਜੈਕਟਾਂ ਨੂੰ ਨੇਪਰੇ ਚਾੜ੍ਹਿਆ ਜਾਵੇ।

ਸ਼੍ਰੀ ਦਰਬਾਰ ਸਾਹਿਬ ਅਤੇ ਦੁਰਗਿਆਨਾ ਮੰਦਰ ਵਿਖੇ ਟੇਕਿਆ ਮੱਥਾ

ਇਸ ਉਪਰੰਤ ਡਿਪਟੀ ਕਮਿਸ਼ਨਰ ਮੈਡਮ ਸਾਹਨੀ ਵਲੋ ਸ਼੍ਰੀ ਦਰਬਾਰ ਸਾਹਿਬ ਅਤੇ ਸ਼੍ਰੀ ਦੁਰਗਿਆਨਾ ਮੰਦਰ ਮੱਥਾ ਵੀ ਟੇਕਿਆ ਜਿਥੇ ਸ਼੍ਰੋਮਣੀ ਕਮੇਟੀ ਅਤੇ ਦੁਰਗਿਆਨਾ ਕਮੇਟੀ ਵਲੋ ਉਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਨਿਕਾਸ ਕੁਮਾਰ, ਮੈਡਮ ਪਰਮਜੀਤ ਕੌਰ ਸਹਾਇਕ ਕਮਿਸ਼ਨਰ , ਸਹਾਇਕ ਕਮਿਸ਼ਨਰ ਮੈਡਰ ਗੁਰਸਿਮਰਨ ਕੌਰ, ਮੈਡਮ ਸੋਨਮ, ਐਸ.ਡੀ.ਐਮਜ਼ ਸ੍ਰੀ ਲਾਲ ਵਿਸ਼ਵਾਸ਼, ਸ: ਅਰਵਿੰਦਰ ਸਿੰਘ, ਸ: ਰਵਿੰਦਰ ਸਿੰਘ ਅਰੋੜਾ, ਜਿਲ੍ਹਾ ਮਾਲ ਅਫ਼ਸਰ ਸ: ਨਵਕਿਰਤ ਸਿੰਘ , ਰੀਜਨਲ ਟਰਾਂਸਪੋਰਟ ਸਕੱਤਰ ਸ: ਅਰਸ਼ਦੀਪ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

You May Also Like