ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਹਫਤਾਵਾਰੀ ਕੀਰਤਨ ਸਮਾਗਮ ਆਯੋਜਿਤ

ਲੁਧਿਆਣਾ, 8 ਸਤੰਬਰ (ਹਰਮਿੰਦਰ ਸਿੰਘ ਮੱਕੜ) – ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਵੱਲੋਂ ਅੱਜ ਗੁਰਦੁਆਰਾ ਸ਼੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਅਕਾਲ ਪੁਰਖ ਦੀ ਆਪਾਰ ਬਖਸ਼ਿਸ਼ ਸਦਕਾ ਪਹਿਲੀ ਪਾਤਸ਼ਾਹੀ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਪੂਰੀ ਸ਼ਰਧਾ ਭਾਵਨਾ ਦੇ ਨਾਲ ਹਫਤਾਵਾਰੀ ਕੀਰਤਨ ਸਮਾਗਮ ਕਰਵਾਇਆ ਗਿਆ।ਕੀਰਤਨ ਸਮਾਗਮ ਅੰਦਰ ਆਪਣੇ ਕੀਰਤਨੀ ਜੱਥੇ ਸਮੇਤ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਗਗਨਪ੍ਰੀਤ ਸਿੰਘ ਜੀ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਮੁਕਤਸਰ ਵਾਲਿਆ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਜਿੱਥੇ ਸੰਗਤਾਂ ਨੂੰ ਨਿਹਾਲ ਕੀਤਾ, ਉੱਥੇ ਨਾਲ ਹੀ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਕਿਹਾ ਕਿ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਉਚਰੀ ਬਾਣੀ ਮੁਨੱਖੀ ਜੀਵਨ ਦਾ ਮੂਲ ਸਰੋਤ ਹੈ। ਜਿਸ ਦੇ ਸਿਮਰਨ ਨਾਲ ਸਾਰੇ ਦੁੱਖ ਦਰਦ ਦੂਰ ਹੋ ਜ਼ਾਦੇ ਹਨ ਅਤੇ ਮੁਨੱਖ ਨੂੰ ਅਧਿਆਤਮਕ ਤੇ ਰੂਹਾਨੀਅਤ ਸਕੂਨ ਦੀ ਪ੍ਰਾਪਤੀ ਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ ਸ਼ੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਸਵ. ਜੱਥੇਦਾਰ ਅਵਤਾਰ ਸਿੰਘ ਮੱਕੜ ਜੀ ਦੀ ਪ੍ਰੇਰਨਾ ਅਤੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੇ ਨਿੱਘੇ ਸਹਿਯੋਗ ਨਾਲ ਪਿਛਲੇ ਕਈ ਸਾਲਾਂ ਤੋਂ ਨਿੰਰਤਰ ਚਲ ਰਹੀ ਹਫਤਾ ਵਾਰੀ ਕੀਰਤਨ ਸਮਾਗਮ ਦੀ ਲੜੀ ਸੰਗਤਾਂ ਦੇ ਲਈ ਪ੍ਰੇਰਨਾ ਦਾ ਸਰੋਤ ਬਣ ਚੁੱਕੀ ਹੈ।

ਗੁਰੂ ਸਾਹਿਬਾਂ ਵੱਲੋਂ ਉਚਰੀ ਬਾਣੀ ਮੁਨੱਖੀ ਜੀਵਨ ਦਾ ਮੂਲ ਸ੍ਰੋਤ – ਭਾਈ ਗਗਨਪ੍ਰੀਤ ਸਿੰਘ

ਇਸ ਦੋਰਾਨ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਭੁਪਿੰਦਰ ਸਿੰਘ ਨੇ ਆਪਣੇ ਵਿਚਾਰਾਂ ਦੀ ਸਾਂਝ ਸੰਗਤਾਂ ਨਾਲ ਕਰਦਿਆਂ ਜਿੱਥੇ ਉਨ੍ਹਾਂ ਨੂੰ ਵਿਆਹ ਪੁਰਬ ਦੀਆਂ ਵਧਾਈਆਂ ਦਿੱਤੀਆਂ ਉੱਥੇ ਨਾਲ ਹੀ ਜਾਣਕਾਰੀ ਦਿੱਤੀ ਕਿ ਅਗਲੇ ਹਫਤਾਵਾਰੀ ਕੀਰਤਨ ਸਮਾਗਮ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਰਾਜਦੀਪ ਸਿੰਘ ਜੀ ਯੂ.ਐਸ.ਏ ਵਾਲੇ ਆਪਣੇ ਕੀਰਤਨੀ ਜੱਥੇ ਸਮੇਤ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ।ਇਸ ਦੌਰਾਨ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ.ਭੁਪਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਸਾਝੇ ਤੌਰ ਤੇ ਗੁਰੂ ਘਰ ਦੇ ਕੀਰਤਨੀਏ ਭਾਈ ਗਗਨਪ੍ਰੀਤ ਸਿੰਘ ਅਤੇ ਉਨ੍ਹਾਂ ਦੇ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਉ ਭੇਟ ਕੀਤੇ। ਸਮਾਗਮ ਅੰਦਰ ਸ.ਜਤਿੰਦਰਪਾਲ ਸਿੰਘ ਸਲੂਜਾ,ਸ.ਕਰਨੈਲ ਸਿੰਘ ਬੇਦੀ, ਪ੍ਰਿਤਪਾਲਸਿੰਘ, ਮਨਜੀਤ ਸਿੰਘ ਟੋਨੀ, ,ਸੁਰਿੰਦਰਪਾਲ ਸਿੰਘ ਭੁਟੀਆਨੀ, ,ਰਜਿੰਦਰ ਸਿੰਘ ਮੱਕੜ, ਭੁਪਿੰਦਰਪਾਲ ਸਿੰਘ ਧਵਨ ,ਬਲਜੀਤ ਸਿੰਘ ਦੂਆ (ਨਵਦੀਪ ਰੀਜ਼ੋਰਟ),, ਮਹਿੰਦਰ ਸਿੰਘ ਡੰਗ ,ਅਤੱਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਜੀਤ ਸਿੰਘ, ਗੁਰਵਿੰਦਰ ਸਿੰਘ ਆੜਤੀ,ਸੁਰਿੰਦਰ ਸਿੰਘ ਸਚਦੇਵਾ,ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ,ਹਰਕੀਰਤ ਸਿੰਘ ਬਾਵਾ,ਐਨ.ਐਸ ਕਥੂਰੀਆ, ਜਸਪਾਲ ਸਿੰਘ ਪਿੰਕੀ ,ਮਨਮੋਹਨ ਸਿੰਘ ,,ਗੁਰਪ੍ਰੀਤ ਸਿੰਘ ਪ੍ਰਿੰਸ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹ ਦੀਪ ਸਿੰਘ,ਕਰਨਦੀਪ ਸਿੰਘ,, ਬਲ ਫਤਹਿ ਸਿੰਘ, ਵਿਸ਼ੇਸ਼ ਤੌਰ ਤੇ ਹਾਜ਼ਰ ਸਨ

You May Also Like