ਚੰਡੀਗੜ੍ਹ, 8 ਸਤੰਬਰ (ਐੱਸ.ਪੀ.ਐਨ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਆਈਏਐਸ ਅਧਿਕਾਰੀ ਦਰਬਾਰਾ ਸਿੰਘ ਗੁਰੂ ਦੀ ਨਿਯੁਕਤੀ ਰੱਦ ਕਰ ਦਿੱਤੀ ਹੈ। ਉਨ੍ਹਾਂ ਨੂੰ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦਾ ਸਲਾਹਕਾਰ ਨਿਯੁਕਤ ਕੀਤਾ ਸੀ। ਨਕੋਦਰ ਪੁਲੀਸ ਗੋਲੀ ਕਾਂਡ ਵਿੱਚ ਉਸ ’ਤੇ ਸਵਾਲ ਉਠਾਏ ਗਏ ਸਨ। ਹਾਲਾਂਕਿ ਉਨ੍ਹਾਂ ਨੇ ਪ੍ਰੈੱਸ ਕਾਨਫਰੰਸ ‘ਚ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਸਾਲਾਂ ਪੁਰਾਣੀ ਘਟਨਾ ਨਾਲ ਕੋਈ ਸਬੰਧ ਨਹੀਂ ਹੈ। ਪਾਰਟੀ ਦੇ ਸੀਨੀਅਰ ਆਗੂ ਡਾ.ਦਲਜੀਤ ਸਿੰਘ ਚੀਮਾ ਦੀ ਤਰਫੋਂ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਪਾ ਕੇ ਆਪਣੀ ਨਿਯੁਕਤੀ ਰੱਦ ਕਰਨ ਦੀ ਜਾਣਕਾਰੀ ਦਿੱਤੀ ਹੈ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਦਰਬਾਰਾ ਸਿੰਘ ਗੁਰੂ ਦੀ ਨਿਯੁਕਤੀ ਕੀਤੀ ਗਈ ਰੱਦ
