ਸਾਬਕਾ ਮੁੱਖ ਮੰਤਰੀ ਚੰਨੀ ਨੂੰ ਕਾਂਗਰਸ ਵਰਕਿੰਗ ਕਮੇਟੀ ਦਾ ਮੈਂਬਰ ਬਣਾਉਣ ‘ਤੇ ਕਾਂਗਰਸੀ ਆਗੂਆਂ ਨੇ ਕੀਤਾ ਸਨਮਾਨਤ

ਮੋਰਿੰਡਾ 27 ਅਗਸਤ (ਹਰਦਿਆਲ ਸਿੰਘ ਸੰਧੂ) – ਸਾਬਕਾ ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਵਰਕਿੰਗ ਕਮੇਟੀ ਦਾ ਮੈਂਬਰ ਲਏ ਜਾਣ ‘ਤੇ ਕਾਂਗਰਸੀ ਵਰਕਰਾਂ, ਆਗੂਆਂ ਅਤੇ ਉਨ੍ਹਾਂ ਦੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਹੈ। ਸ. ਚੰਨੀ ਨੂੰ ਸੀ.ਡਬਲਿਊ. ਸੀ. ਦਾ ਮੈਂਬਰ ਬਣਾਏ ਜਾਣ ਤੋਂ ਬਾਅਦ ਉਹਨਾਂ ਦੇ ਪ੍ਰਸ਼ੰਸਕਾਂ ਵੱਲੋਂ ਉਹਨਾਂ ਨੂੰ ਵਧਾਈਆਂ ਦੇਣ ਅਤੇ ਸਨਮਾਨਿਤ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜਿਸਦੇ ਚਲਦਿਆਂ ਸ. ਚਰਨਜੀਤ ਸਿੰਘ ਚੰਨੀ ਨੂੰ ਵਧਾਈਆਂ ਦੇਣ ਲਈ ਅਤੇ ਸਨਮਾਨਿਤ ਕਰਨ ਲਈ ਖੰਨਾ ਤੋਂ ਕਾਂਗਰਸੀਆਂ ਦਾ ਇਕ ਜੱਥਾ ਯੂਥ ਆਗੂ ਅਤੇ ਵਰਲਡ ਰਾਮਗੜ੍ਹੀਆ ਸਿੱਖ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸ. ਹਰਪ੍ਰੀਤ ਸਿੰਘ ਧੰਜਲ (ਐਮ.ਡੀ. ਪਾਲ ਮੋਟਰਜ਼, ਪਾਲ ਹੁਡੰਈ ਖੰਨਾ) ਦੀ ਅਗਵਾਈ ਵਿਚ ਸ. ਚਰਨਜੀਤ ਸਿੰਘ ਚੰਨੀ ਕੋਲ ਪਹੁੰਚਿਆ ਅਤੇ ਉਨ੍ਹਾਂ ਨੂੰ ਵਧਾਈ ਦਿੰਦੇ ਹੋਏ ਬੂਕੇ ਦੇ ਕੇ ਸਨਮਾਨਿਤ ਵੀ ਕੀਤਾ।

ਇਸ ਮੌਕੇ ‘ਤੇ ਸਾਬਕਾ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੱਲੋਂ ਵੀ ਉਹਨਾਂ ਨਾਲ ਗਰਮ ਜੋਸ਼ੀ ਨਾਲ ਮੁਲਾਕਾਤ ਕੀਤੀ ਗਈ ਅਤੇ ਪਾਰਟੀ ਗਤੀਵਿਧੀਆਂ ਸਬੰਧੀ ਵੀ ਖੁੱਲਕੇ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ‘ਤੇ ਸ. ਹਰਪ੍ਰੀਤ ਸਿੰਘ ਹੈਪੀ ਧੰਜਲ ਵੱਲੋਂ ਸਾਬਕਾ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨਾਲ ਕਈ ਨੁਕਤੇ ਵੀ ਸਾਂਝੇ ਕੀਤੇ ਗਏ ਜਿਸ ਨੂੰ ਸ. ਚੰਨੀ ਵੱਲੋਂ ਬੜੇ ਧਿਆਨ ਨਾਲ ਸੁਣਿਆ ਗਿਆ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਯੂਥ ਆਗੂ ਅਮਨ ਕਟਾਰੀਆ, ਦਮਨਜੀਤ ਸਿੰਘ ਘਟੌੜਾ, ਹਰਮਨ ਸ਼ੇਰਗਿੱਲ, ਪਰਮਜੀਤ ਸਿੰਘ ਘਟੌੜਾ, ਰਤਨ ਅਨੰਦ, ਨਿਤਿਨ ਕੌਸ਼ਲ, ਆਸ਼ੀਸ਼ ਗਰਗ, ਕੁਸ਼ਲ ਗਿੱਲ, ਵਿਜੇ ਮੋਦਗਿੱਲ, ਰਾਜਵਿੰਦਰ ਸਿੰਘ, ਸਿਮਰਨਜੀਤ ਸਿੰਘ ਲੱਕੀ, ਸ਼ਰਨਜੀਤ ਸਿੰਘ ਆਦਿ ਨੇ ਵੀ ਸ. ਚਰਨਜੀਤ ਸਿੰਘ ਚੰਨੀ ਨੂੰ ਵਧਾਈਆਂ ਦਿੱਤੀਆਂ।

You May Also Like