ਅੰਮ੍ਰਿਤਸਰ, 20 ਮਾਰਚ (ਐੱਸ.ਪੀ.ਐਨ ਬਿਊਰੋ) – ਸਿਵਲ ਸਰਜਨ ਡਾ ਵਿਜੇ ਕੁਮਾਰ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੂਸਾਰ, ਡਿਪਟੀ ਡਾਇਰੈਕਟਰ (ਡੈਂਟਲ) ਡਾ ਜਗਨਜੋਤ ਕੋਰ ਵਲੋ ਵਿਸ਼ਵ ਓਰਲ ਹੈਲਥ ਦਿਵਸ ਮੌਕੇ ਮਦਨ ਲਾਲ ਢੀਂਗਰਾ ਨਰਸਿੰਗ ਕਾਲਜ ਵਿਖੇ ਇੱਕ ਜਿਲਾ੍ ਪੱਧਰੀ ਸਮਾਗਮ ਕਰਵਾਇਆ ਗਿਆ।ਇਸ ਸਮਾਗਮ ਦੌਰਾਨ ਕਾਲਜ ਦੇ ਸਿਖਿਆਰਥੀਆਂ ਵਲੋਂ ਓਰਲ ਹੈਲਥ ਸੰਭਧੀ ਜਾਗ੍ਰਕਤਾ ਰੈਲੀ ਕੱਢੀ ਗਈ, ਪੋਸਟਰ ਮੇਕਿੰਗ ਕੰਪੀਟੀਸ਼ਨ ਅਤੇ ਰੰਗੋਲੀ ਕੰਪੀਟੀਸ਼ਨ ਵਿਚ ਵੱਧ-ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਤੇ ਸੰਬੋਧਨ ਕਰਦਿਆਂ ਡਾ ਜਗਨਜੋਤ ਕੌਰ ਨੇ ਕਿਹਾ ਕਿ ਦੰਦਾਂ ਅਤੇ ਮੂੰਹ ਦੀ ਦੇਖਭਾਲ ਹੀ ਚੰਗੀ ਸਿਹਤ ਦਾ ਆਧਾਰ ਬਣਦੀ ਹੈ।
ਇਸ ਲਈ ਸਾਨੂੰ ਆਪਣੇ ਮੂੰਹ ਅਤੇ ਦੰਦਾਂ ਦਾ ਖਾਸ ਧਿਆਨ ਰੱਖਣਾਂ ਚਾਹੀਦਾ ਹੈ, ਦਿਨ ਵਿਚ ਦੋ ਵਾਰੀ ਦੰਦਾਂ ਦੀ ਸਫਾਈ ਕਰਨੀ ਚਾਹੀਦੀ ਹੈ।ਉਹਨਾਂ ਕਿਹਾ ਮਸੂੜਿਆਂ ਵਿਚ ਖੂਨ ਆਉਣਾਂ, ਮੂੰਹ ਵਿਚੋਂ ਬਦਬੂ ਆਉਣਾਂ, ਦੰਦਾ ਦਾ ਪੀਲਾ ਜਾਂ ਕਾਲਾ ਪੈ ਜਾਣਾਂ, ਦੰਦਾਂ ਵਿਚ ਖੋੜ ਪੈ ਜਾਣੀ, ਠੰਡਾ-ਗਰਮ ਲਗਣਾਂ ਅਤੇ ਦਰਦ ਦਾ ਹੋਣਾਂ ਆਮ ਬੀਮਾਰੀਆਂ ਹਨ ਪਰ ਜੇਕਰ ਅਸੀ ਸਮੇਂ ਸਿਰ ਇਹਨਾਂ ਦਾ ਇਲਾਜ ਕਰਵਾ ਲਈਏ ਤਾਂ ਅਸੀ ਆਪਣੇ ਦੰਦਾਂ ਨੂੰ ਗਭੀਰ ਬੀਮਾਰੀਆਂ ਤੋਂ ਬਚਾਅ ਸਕਦੇ ਹਾਂ। ਉਹਨਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਓਰਲ ਹੈਲਥ ਸੰਬਧੀ ਜਿਲੇ੍ਹ ਭਰ ਵਿਚ ਸਾਰੇ ਸਕੂਲਾਂ, ਵਿਦਿਅਕ ਅਦਾਰਿਆਂ, ਧਾਰਮਿਕ ਸੰਸਥਾਵਾਂ ਅਤੇ ਜਨਤਕ ਥਾਵਾਂ ਤੇ ਵੱਖ-ਵੱਖ ਕੈਂਪ ਲਗਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਮੌਕੇ ਤੇ ਡਾ ਸਾਰੀਕਾ ਅਤੇ ਡਾ ਸੌਰਵ ਜੌਲੀ ਵਲੋਂ ਇੱਕ ਪੀ.ਪੀ.ਟੀ. ਰਾਹੀ ਦੰਦਾਂ ਦੀਆਂ ਬੀਮਾਰੀਆ ਦੀ ਰੋਕਥਾਮ ਅਤੇ ਉਪਚਾਰ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ ਤੇ ਵਧੀਆ ਕਾਰਗੁਜਾਰੀ ਕਰਨ ਵਾਲੇ ਡੈਂਟਲ ਡਾਕਟਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਜਿਲਾ੍ ਐਮ.ਈ.ਆਈ.ਓ. ਅਮਰਦੀਪ ਸਿੰਘ, ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਮੈਡਮ ਸੁਖਦੀਪ ਕੌਰ, ਡਾ ਤਰਨਦੀਪ ਕੌਰ, ਡਾ ਜਸਮੀਤ ਕੌਰ, ਮੈਡਮ ਸੁਮਨ ਅਤੇ ਸਮੂਹ ਸਟਾਫ ਹਾਜਰ ਸੀ।