ਅੰਮ੍ਰਿਤਸਰ, 12 ਨਵੰਬਰ (ਹਰਪਾਲ ਸਿੰਘ) – ਮਾਨਯੋਗ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ ਬਲਬੀਰ ਸਿੰਘ ਜੀ ਦੇ ਹੁਕਮਾਂ ਅਨੂਸਾਰ ਸਿਵਲ ਸਰਜਨ ਡਾ ਕਿਰਨਦੀਪ ਕੌਰ ਵਲੋਂ ਸਿਹਤ ਵਿਭਾਗ ਦੇ ਵੱਖ-ਵੱਖ ਅਧਿਕਾਰੀਆਂ ਦੀਆਂ ਟੀਮਾਂ ਬਣਾ ਕੇ ਸਮੂਹ ਆਮ ਆਦਮੀਂ ਕਲੀਨਿਕਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ ਸਿਵਲ ਸਰਜਨ ਡਾ ਕਿਰਨਦੀਪ ਕੌਰ ਵਲੋਂ ਆਮ ਆਦਮੀਂ ਕਲਿਨਿਕ ਫਤਾਹਪਰ ਅਤੇ ਭਰਾੜੀਵਾਲ ਵਿਖੇ ਸਹਾਇਕ ਸਿਵਲ ਸਰਜਨ ਡਾ ਰਜਿੰਦਰ ਪਾਲ ਕੌਰ ਵਲੋਂ ਰਾਮ ਬਾਗ, ਸਕਤਰੀ ਬਾਗ, ਮੁਸਲਿਮਗੰਜ, ਅਤੇ ਚਾਟੀਵਿੰਡ ਵਿਖੇ ਜਿਲਾ੍ਹ ਪਰਿਵਾਰ ਭਲਾਈ ਅਫਸਰ ਡਾ ਨੀਲਮ ਭਗਤ ਵਲੋਂ ਕਬੀਰ ਪਾਰਕ, ਸੁੰਦਰ ਨਗਰ, ਹਰੀਪੁਰਾ, ਪੁਤਲੀਗਰ, ਅਤੇ ਰਣਜੀਤ ਐਵੀਨਿਓ ਵਿਖੇ। ਜਿਲਾ੍ਹ ਟੀਕਾਕਰਣ ਅਫਸਰ ਡਾ ਭਾਰਤੀ ਧਵਨ ਵਲੋਂ ਮੁਸਤਫਾਬਾਦ, ਰਣਜੀਤ ਐਵੀਨਿਓ, ਗਰੂ ਕੀ ਵਡਾਲੀ ਅਤੇ ਬਸੰਤ ਐਵੀਨਿਓ ਵਿਖੇ ਅਚਨਚੇਤ ਚੈਕਿੰਗ ਕੀਤੀ ਗਈ।
ਸਿਹਤ ਵਿਭਾਗ ਲੋਕਾਂ ਦੀ ਨਿਰੋਈ ਸਿਹਤ ਲਈ ਹਮੇਸ਼ਾਂ ਹੀ ਵਚਨਬੱਧ : ਡਾ ਕਿਰਨਦੀਪ ਕੌਰ
ਇਸ ਚੈਕਿੰਗ ਦੌਰਾਣ ਸਟਾਫ ਦੀ ਹਾਜਰੀ, ਓ.ਪੀ.ਡੀ. ਸੇਵਾਵਾਂ, ਦਵਾਈਆਂ, ਲੈਬ ਟੈਸਟ ਅਤੇ ਆਨ ਲਾਈਨ ਰਿਕਾਰਡ ਦੀ ਜਾਂਚ ਕੀਤੀ ਗਈ, ਮਰੀਜਾਂ ਕੋਲੋ ਵੀ ਪੁੱਛ-ਗਿੱਛ ਕੀਤੀ ਗਈ ਅਤੇ ਮਰੀਜਾਂ ਦੇ ਫੋਨ ਨੰਬਰ ਲੈਕੇ ਖੁਦ ਵੇਰੀਫਿਕੇਸ਼ਨ ਕੀਤੀ ਗਈ। ਸਿਵਲ ਸਰਜਨ ਡਾ ਕਿਰਨਦੀਪ ਕੌਰ ਵਲੋਂ ਇਸ ਅਵਸਰ ਤੇ ਹੋਰ ਬੇਹਤਰ ਸੇਵਾਵਾਂ ਦੇਣ ਲਈ ਸਮੂਹ ਸਟਾਫ ਨੂੰ ਹਿਦਾਇਤਾਂ ਦਿੱਤੀਆਂ ਅਤੇ ਕਿਹਾ ਸਿਹਤ ਵਿਭਾਗ ਅੰਮ੍ਰਿਤਸਰ ਲੋਕਾਂ ਦੀ ਨਿਰੋਈ ਸਿਹਤ ਲਈ ਹਮੇਸ਼ਾਂ ਹੀ ਵਚਨਬੱਧ ਹੈ ਇਸ ਲਈ ਸਮੂਹ ਸਟਾਫ ਸਮੇਂ ਦੇ ਪਾਬੰਦ ਰਹਿਣ, ਸਾਫ ਸਫਾਈ ਦਾ ਧਿਆਨ ਰੱਖਣ, ਮਰੀਜਾਂ ਨਾਲ ਚੰਗਾ ਵਿਵਹਾਰ ਕਰਨ ਅਤੇ ਸੇਵਾ ਭਾਵ ਨਾਲ ਕੰਮ ਕਰਨ ਨੂੰ ਤਰਜੀਹ ਦੇਣ। ਇਸ ਮੌਕੇ ਜਿਲਾ੍ ਐਮ.ਈ.ਆਈ.ਓ. ਅਮਰਦੀਪ ਸਿੰਘ ਹਾਜਰ ਸਨ।