ਅੰਮ੍ਰਿਤਸਰ, 29 ਅਗਸਤ (ਹਰਪਾਲ ਸਿੰਘ) – ਪੰਥ ਦੀ ਮਹਾਨ ਸਖਸ਼ੀਅਤ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ ਸਾਬਕਾ ਹੈਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਪਿਛਲੇ ਦਿਨੀਂ ਅਚਾਨਕ ਹੀ ਪੰਥ ਨੂੰ ਸਦੀਵੀ ਵਿਛੋੜਾ ਦੇ ਗਏ ਹਨ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਜੀ ਦੇ ਪ੍ਰਸ਼ਾਸਨਿਕ ਅਧਿਕਾਰੀ ਡਾ ਵਿਜੈ ਸਤਬੀਰ ਸਿੰਘ ਜੀ ਵਲੋ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਉਹਨਾ ਕਿਹਾ ਕਿ ਗਿਆਨੀ ਜੀ ਵੱਲੋ ਨਿਭਾਈਆਂ ਪੰਥਕ ਸੇਵਾਵਾਂ ਨੂੰ ਹਮੇਸ਼ਾਂ ਯਾਦ ਰਖਿਆ ਜਾਵੇਗਾ ਆਪ ਜੀ ਪੰਥ ਦੇ ਬਹੁਤ ਹੀ ਸੁਘੜ ਵਿਦਵਾਨ ਤੇ ਮਹਾਨ ਪ੍ਰਚਾਰਕ ਸਨ ਅਤੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਸ੍ਰੀ ਦਸਮ ਗ੍ਰੰਥ ਸਾਹਿਬ ਦੀ ਬਾਣੀ ਦੇ ਬਹੁਤ ਵੱਡੇ ਗਿਆਤਾ ਸਨ। ਗਿਆਨੀ ਜੀ ਨੂੰ ਬੜੀ ਤਾਂਘ ਰਹਿੰਦੀ ਸੀ ਕਿ ਵੱਧ ਤੋਂ ਵੱਧ ਨਵੀਂ ਪਨੀਰੀ ਨੂੰ ਗੁਰਮਤਿ ਵਿਚਾਰਧਾਰਾ ਨਾਲ ਜੋੜਿਆ ਜਾਵੇ, ਜਿਸ ਕਰਕੇ ਗੁਰਮਤਿ ਪ੍ਰਚਾਰ ਦੇ ਪ੍ਰੋਗਰਾਮਾਂ ਵਿੱਚ ਉਚੇਚੇ ਤੌਰ ਤੇ ਪਹੁੰਚਕੇ ਬੜੇ ਉਤਸ਼ਾਹ ਨਾਲ ਹਿੱਸਾ ਲੈਂਦੇ ਸਨ ਅਕਸਰ ਹੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਤੋਂ ਕਥਾ ਸਰਵਣ ਕਰਾਉਂਦਿਆਂ ਉਨ੍ਹਾਂ ਦੇ ਦਰਸ਼ਨ ਕਰਦੇ ਰਹੇ ਹਾਂ ਗਿਆਨੀ ਜਗਤਾਰ ਸਿੰਘ ਜੀ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਨਾਲ ਪੰਥ ਨੂੰ ਬਹੁਤ ਵੱਡਾ ਘਾਟਾ ਪਿਆ ਹੈ ਅਕਾਲ ਪੁਰਖ ਵਾਹਿਗੁਰੂ ਵਿਛੜੀ ਆਤਮਾ ਨੂੰ ਆਪਣੇ ਚਰਨਾ ਦੇ ਵਿੱਚ ਨਿਵਾਸ ਅਤੇ ਪਿੱਛੇ ਪਰਿਵਾਰ, ਸੰਬੰਧੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ
ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ ਦਾ ਅਕਾਲ ਚਲਾਣਾ ਬੇਹੱਦ ਸ਼ੋਕਦਾਇਕ : ਡਾ. ਵਿਜੈ ਸਤਬੀਰ ਸਿੰਘ
