ਸੀ.ਆਈ ਅੰਮ੍ਰਿਤਸਰ ਨੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਕੇ 3 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

ਅੰਮ੍ਰਿਤਸਰ, 22 ਅਕਤੂਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਅੰਮ੍ਰਿਤਸਰ ਵਿਖੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਮੱਧ ਪ੍ਰਦੇਸ਼ ਤੋਂ ਹਥਿਆਰ ਲਿਆ ਕੇ ਪੰਜਾਬ ਸਪਲਾਈ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਪੁਲਿਸ ਦੇ ਮੁਤਾਬਕ ਇਹ ਲੋਕ ਹਵਾਲਾ ਰਾਹੀਂ ਪੈਸੇ ਭੇਜ ਕੇ ਹਥਿਆਰ ਖਰੀਦਦੇ ਸਨ। ਪੁਲਿਸ ਦੇ ਵੱਲੋਂ ਇਨ੍ਹਾਂ ਦੇ ਕਬਜ਼ੇ ‘ਚੋਂ 11 ਪਿਸਤੌਲ, 2 ਲੱਖ ਰੁਪਏ ਦੀ ਨਕਦੀ, 15 ਕਾਰਤੂਸ ਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ।

ਇਹ ਵੀ ਪੜੋ : ਗੁਰਦੁਆਰਾ ਚੋਣ ਕਮਿਸ਼ਨ ਸ਼੍ਰੋਮਣੀ ਕਮੇਟੀ ਚੋਣਾਂ ਦੇ ਵੋਟਰ ਫਾਰਮ ਵਿਚ ਤਰੁੱਟੀਆਂ ਤੇ ਚੋਰ ਮੌਰੀਆ ਬੰਦ ਕਰੇ : ਭੋਮਾ

ਪੁਲਿਸ ਦੇ ਮੁਤਾਬਕ ਮੁਲਜ਼ਮ ਇਹ ਹਥਿਆਰ ਪੰਜਾਬ ‘ਚ ਗੈਂਗਸਟਰਾਂ ਨੂੰ ਸਪਲਾਈ ਕਰਦੇ ਸਨ। ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਕੋਲੋਂ ਕਈ ਖੁਲਾਸੇ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ। ਕਾਬੂ ਕੀਤੇ ਗਏ ਗਏ ਮੁਲਜ਼ਮਾਂ ਦੀ ਪਛਾਣ ਅਨਮੋਲ ਸਿੰਘ, ਕਰਨਦੀਪ ਸਿੰਘ ਤੇ ਜਗਰੂਪ ਸਿੰਘ ਵਾਸੀ ਬਟਾਲਾ ਦੇ ਤੌਰ ‘ਤੇ ਹੋਈ ਹੈ। ਮੁਲਜ਼ਮ ਇਹ ਸਪਲਾਈ ਕਰਨ ਲਈ ਫਤਿਹਗੜ੍ਹ ਚੂੜੀਆਂ ਪੁੱਜਿਆ ਸੀ ਜਿਸ ਨੂੰ ਗ੍ਰਿਫਤਾਰ ਕਰ ਲਿਆ ਗਿਆ । ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵੱਲੋਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਨੂੰ ਸੋਮਵਾਰ ਨੂੰ ਅਦਾਲਤ ‘ਚ ਪੇਸ਼ ਕਰ ਕੇ ਰਿਮਾਂਡ ਲਿਆ ਜਾਵੇਗਾ, ਜਿਸ ਤੋਂ ਬਾਅਦ ਉਨ੍ਹਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ।

You May Also Like