ਚੰਡੀਗੜ੍ਹ, (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਪੰਜਾਬ ਦੇ ਕਪੂਰਥਲਾ ਦੇ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਵੀਰਵਾਰ ਸਵੇਰੇ 5.30 ਵਜੇ ਚੰਡੀਗੜ੍ਹ ਤੋਂ ਗ੍ਰਿਫਤਾਰ ਕਰ ਲਿਆ ਗਿਆ। ਉਸ ਨੂੰ ਗ੍ਰਿਫ਼ਤਾਰ ਕਰਨ ਲਈ ਜਲਾਲਾਬਾਦ ਪੁਲੀਸ ਚੰਡੀਗੜ੍ਹ ਸੈਕਟਰ 5 ਸਥਿਤ ਉਸ ਦੀ ਰਿਹਾਇਸ਼ ’ਤੇ ਪੁੱਜੀ। ਗ੍ਰਿਫਤਾਰੀ ਤੋਂ ਬਾਅਦ ਪੁਲਿਸ ਉਸ ਨੂੰ ਲੈ ਕੇ ਜਲਾਲਾਬਾਦ ਪਹੁੰਚ ਗਈ। ਉਸ ਦਾ ਮੈਡੀਕਲ ਕਰਵਾਇਆ ਗਿਆ ਹੈ। ਉਸ ਨੂੰ ਕੁਝ ਸਮੇਂ ਬਾਅਦ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
ਸੁਖਪਾਲ ਖਹਿਰਾ ਨੂੰ ਜਲਾਲਾਬਾਦ ਲੈ ਕੇ ਪਹੁੰਚੀ ਪੁਲਿਸ
