ਸੁਖਬੀਰ ਬਾਦਲ ਵੱਲੋਂ ਲੋਕ ਸਭਾ ਚੋਣਾਂ ਲਈ ਮੈਨੀਫੈਸਟੋ ਕਮੇਟੀ ਦਾ ਐਲਾਨ

ਚੰਡ੍ਹੀਗੜ੍ਹ, 3 ਅਪ੍ਰੈਲ (ਐੱਸ.ਪੀ.ਐਨ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਚੋਣਾਂ ਲਈ ਪਾਰਟੀ ਦੀ ਮੈਨੀਫੈਸਟੋ ਕਮੇਟੀ ਦਾ ਐਲਾਨ ਕਰ ਦਿੱਤਾ ਹੈ। ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਚੇਅਰਮੈਨ ਅਤੇ ਡਾ. ਦਲਜੀਤ ਸਿੰਘ ਚੀਮਾ ਮੈਂਬਰ ਸਕੱਤਰ ਹੋਣਗੇ।

Image

ਕਮੇਟੀ ਦੇ 15 ਮੈਂਬਰ ਹਨ ਅਤੇ ਇਸ ਤੋਂ ਇਲਾਵਾ 6 ਮੈਂਬਰ ਵਿਸ਼ੇਸ਼ ਸੱਦੇ ਵਜੋਂ ਸ਼ਾਮਲ ਕੀਤੇ ਗਏ ਹਨ। ਇਹ ਜਾਣਕਾਰੀ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਨੇ ਦਿੱਤੀ। ਕਮੇਟੀ ਦੇ ਵੇਰਵੇ ਹੇਠਾਂ ਲਿਖੇ ਮੁਤਾਬਕ ਹਨ।

ਇਹ ਵੀ ਖਬਰ ਪੜੋ : — ਵਿਜੀਲੈਂਸ ਨੇ ਸਿਵਲ ਹਸਪਤਾਲ ਤਰਨਤਾਰਨ ਦੇ SMO ਨੂੰ 50,000 ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫ਼ਤਾਰ

ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਇਸ ਵਾਰ ਇਕੱਲੇ ਹੀ ਚੋਣ ਮੈਦਾਨ ਵਿਚ ਉਤਰ ਰਹੀ ਹੈ। ਇਸ ਤੋਂ ਪਹਿਲਾਂ ਉਸ ਦਾ ਭਾਜਪਾ ਨਾਲ ਗਠਜੋੜ ਸੀ। 2020 ਵਿਚ ਖੇਤੀ ਕਾਨੂੰਨਾਂ ਨੂੰ ਲੈ ਕੇ ਕੀਤੇ ਗਏ ਕਿਸਾਨ ਅੰਦੋਲਨ ਦੇ ਹੱਕ ਵਿਚ ਪਾਰਟੀ ਭਾਜਪਾ ਨਾਲੋਂ ਵੱਖ ਹੋ ਗਈ ਸੀ।

You May Also Like