ਚੰਡ੍ਹੀਗੜ੍ਹ, 20 ਫਰਵਰੀ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਆਖਰਕਾਰ 21 ਦਿਨਾਂ ਬਾਅਦ ਚੰਡੀਗੜ੍ਹ ਮੇਅਰ ਚੋਣਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦੀ ਤਸਵੀਰ ਅੱਜ ਸਾਫ਼ ਹੋ ਗਈ ਹੈ। ਸੁਪਰੀਮ ਕੋਰਟ ਨੇ 8 “ਅਵੈਧ” ਵੋਟਾਂ ਨੂੰ ਸਹੀ ਕਰਾਰ ਦਿੰਦੇ ਹੋਏ ਆਮ ਆਦਮੀ ਪਾਰਟੀ ਦੇ ਕੌਂਸਲਰ ਕੁਲਦੀਪ ਕੁਮਾਰ ਟੀਟਾ ਨੂੰ ਮੇਅਰ ਐਲਾਨ ਦਿੱਤਾ ਹੈ। ਉਥੇ ਹੀ ਦੂਜੇ ਪਾਸੇ ਸੁਪਰੀਮ ਕੋਰਟ ਨੇ ਰਿਟਰਨਿੰਗ ਅਫਸਰ ਅਨਿਲ ਮਸੀਹ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਦਿਆ ਤਿੰਨ ਹਫਤਿਆਂ ਦੇ ਅੰਦਰ ਜਵਾਬ ਦਾਖਲ ਕਰਨ ਲਈ ਕਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ‘ਆਪ’ ਦੀ ਇਸ ਜਿੱਤ ‘ਤੇ ਵਧਾਈ ਸਾਂਝੀ ਕੀਤੀ ਗਈ ਹੈ।
ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਕੁਮਾਰ ਨੂੰ ਐਲਾਨਿਆ ਚੰਡੀਗੜ੍ਹ ਦਾ ਮੇਅਰ
