ਸੇਵਾ ਕੇਂਦਰ ਦੀ ਵਿੱਚ ਲੰਬਿਤ ਪਏ ਕੇਸਾਂ ਨੂੰ ਪਹਿਲ ਦੇ ਅਧਾਰ ਤੇ ਕਰੋ ਹੱਲ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 17 ਸਤੰਬਰ (ਐੱਸ.ਪੀ.ਐਨ ਬਿਊਰੋ) – ਸੇਵਾ ਕੇਂਦਰਾਂ ਦੀ ਪੇਡੈਂਸੀ ਨੂੰ ਲੈ ਕੇ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਸਖਤ ਸ਼ਬਦਾ ਵਿੱਚ ਅਧਿਕਾਰੀਆਂ ਨੂੰ ਹਦਾਇਤ ਕਰਦੇ ਕਿਹਾ ਕਿ ਸੇਵਾ ਕੇਂਦਰ ਵਿੱਚ ਲੰਬਿਤ ਪਏ ਕੇਸਾਂ ਨੂੰ ਤੁਰੰਤ ਹੱਲ ਕਰਕੇ ਮੇਰੇ ਧਿਆਨ ਵਿੱਚ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਵਿੱਚ ਪਈ ਪੇਡੈਂਸੀ ਨੂੰ ਕਿਸੇ ਵੀ ਤਰ੍ਹਾਂ ਅਣਗੌਲਿਆਂ ਨਹੀਂ ਕੀਤਾ ਜਾ ਸਕਦਾ ਕਿਉਂਕਿ ਸਿਟੀਜਨ ਵੱਲੋਂ ਸਰਕਾਰੀ ਸੇਵਾਵਾਂ ਲੈਣ ਲਈ ਸੇਵਾ ਕੇਂਦਰਾਂ ਵਿੱਚ ਹੀ ਪਹੁੰਚ ਕਰਨੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸੇਵਾ ਕੇਂਦਰਾਂ ਵਿੱਚ ਆਮ ਵਿਅਕਤੀ ਨੂੰ ਖੱਜਲ ਖੁਆਰ ਹੋਣਾ ਪਵੇ ਤਾਂ ਬਹੁਤ ਮਾੜੀ ਗੱਲ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੇਵਾ ਕੇਂਦਰ ਵਿੱਚ ਅਪਲਾਈ ਕਰਨ ਵਾਲੇ ਲੋਕਾਂ ਦੇ ਕੰਮ ਨੂੰ ਪਹਿਲ ਦੇ ਅਧਾਰ ਤੇ ਕਰਨਾ ਚਾਹੀਦਾ ਹੈ।

ਵੱਖ ਵੱਖ ਵਿਭਾਗਾਂ ਦੇ ਕਾਰਜਾਂ ਦੀ ਕੀਤੀ ਸਮੀਖਿਆ 

May be an image of 13 people and text

ਡਿਪਟੀ ਕਮਿਸ਼ਨਰ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਦੀ ਵਿਸਥਾਰਤ ਰਿਪੋਰਟ ਪੇਸ਼ ਕਰਨ ਅਤੇ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਂਦੀ ਜਾਵੇ। ਡਿਪਟੀ ਕਮਿਸ਼ਨਰ ਨੇ ਪਰਾਲੀ ਪ੍ਰਬੰਧਨ ਨੂੰ ਲੈ ਕੇ ਸਮੂਹ ਐਸ:ਡੀ:ਐਮਜ਼ ਨੂੰ ਕਿਹਾ ਕਿ ਉਹ ਆਪਣੇ ਅਧੀਨ ਪੈਂਦੇ ਸਬੰਧਤ ਥਾਣਿਆਂ ਦੇ ਮੁਖੀਆਂ ਨਾਲ ਸੰਪਰਕ ਰੱਖਣ ਅਤੇ ਜਿਥੇ ਕਿਤੇ ਵੀ ਪਰਾਲੀ ਨੂੰ ਅੱਗ ਲੱਗਣ ਦੀ ਘਟਨਾ ਵਾਪਰਦੀ ਹੈ ਤਾਂ ਤੁਰੰਤ ਉਸ ਤੇ ਕਾਰਵਾਈ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ।

ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਮਜੀਤ ਕੌਰ, ਐਸ:ਡੀ:ਐਮ ਅੰਮ੍ਰਿਤਸਰ-1 ਅਤੇ ਅੰਮ੍ਰਿਤਸਰ-2 ਕ੍ਰਮਵਾਰ ਸ੍ਰ ਮਨਕੰਵਲ ਸਿੰਘ ਚਾਹਲ, ਸ੍ਰੀ ਲਾਲ ਵਿਸ਼ਵਾਸ਼, ਐਸ:ਡੀ:ਐਮ ਅਜਨਾਲਾ ਸ੍ਰ ਅਰਵਿੰਦਰਪਾਲ ਸਿੰਘ, ਐਸ:ਡੀ:ਐਮ ਬਾਬਾ ਬਕਾਲਾ ਸ੍ਰ ਰਵਿੰਦਰ ਸਿੰਘ ਅਰੋੜਾ, ਐਸ:ਡੀ:ਐਮ ਲੋਪੋਕੇ ਮੈਡਮ ਅਮਨਦੀਪ ਕੌਰ ਘੁੰਮਣ, ਐਸ:ਡੀ:ਐਮ ਮਜੀਠਾ ਮੈਡਮ ਸੋਨਮ ਕੁਮਾਰੀ, ਸਿਵਲ ਸਰਜਨ ਡਾ: ਕਿਰਨਦੀਪ ਕੌਰ, ਜਿਲ੍ਹਾ ਮਾਲ ਅਫਸਰ ਨਵਕੀਰਤ ਸਿੰਘ ਰੰਧਾਵਾ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜਰ ਸਨ।

You May Also Like