ਸੇਵਾ ਕੇਂਦਰ ਬੁੱਢਾ ਥੇਹ (ਬਿਆਸ) ਡਿਊਟੀ ਨਿਭਾਉਣ ਵਾਲੇ ਨੌਜਵਾਨਾਂ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ, 19 ਅਕਤੂਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਸ਼ਹੀਦ ਭਗਤ ਸਿੰਘ ਸਮਾਜ ਸੇਵਾ ਸੋਸਾਇਟੀ ਰਜਿ.(N.G.O) ਵੱਲੋਂ ਸੇਵਾ ਕੇਂਦਰ ਬੁੱਢਾ ਥੇਹ ( ਬਿਆਸ ) ਵਿਖੇ ਡਿਊਟੀ ਨਿਭਾ ਰਹੇ ਨੌਜਵਾਨ ਕਰਮਚਾਰੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।

ਇਹ ਵੀ ਪੜੋ : ਵਿਜੀਲੈਂਸ ਵੱਲੋਂ 50,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਸਿਹਤ ਕਰਮਚਾਰੀ ਗ੍ਰਿਫਤਾਰ

ਪ੍ਰਧਾਨ ਜਗਦੀਸ਼ ਸਿੰਘ ਚਾਹਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੇਵਾ ਕੇਂਦਰ ਵਿੱਚ ਡਿਊਟੀ ਕਰ ਰਹੇ ਸਿਮਰਨਜੀਤ ਸਿੰਘ, ਜਰਮਨਜੀਤ ਸਿੰਘ ਅਤੇ ਹਰਪ੍ਰੀਤ ਕੌਰ ਸੇਵਾ ਕੇਂਦਰ ਵਿੱਚ ਆਉਣ ਵਾਲੇ ਗਾਹਕਾਂ ਨੂੰ (ਡਿਊਟੀ ਰੂਪੀ) ਸੇਵਾ ਪ੍ਰਦਾਨ ਕਰਦੇ ਹੋਏ ਮੱਦਦ ਕਰ ਰਹੇ ਹਨ।

ਇਹ ਵੀ ਪੜੋ : ਪਟਿਆਲਾ ਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ

ਇਮਾਨਦਾਰੀ ਨਾਲ ਬਿਨਾਂ ਕਿਸੇ ਭੇਦ ਭਾਵ ਤੋਂ ਹਰਕੇ ਗਾਹਕ ਦਾ ਕੰਮ ਕਰਨਾ ਵੀ ਇਕ ਬਹੁਤ ਵੱਡੀ ਸੇਵਾ ਹੈ। ਰਾਹੋਂ-ਕੁਰਾਹੇ ਜਾ ਰਹੀ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਇਹਨਾਂ ਨੌਜਵਾਨਾਂ ਤੋਂ ਪ੍ਰੇਰਣਾ ਲੈਣ ਦੀ ਲੋੜ ਹੈ। ਅਸੀਂ ਆਪਣੀ ਸਮੁੱਚੀ ਟੀਮ ਵਲੋਂ ਇਹਨਾਂ ਨੌਜਵਾਨਾਂ ਦੇ ਚੰਗੇ ਭਵਿੱਖ ਅਤੇ ਕਾਮਯਾਬੀ ਲਈ ਅਰਦਾਸ ਕਰਦੇ ਹਾਂ।

You May Also Like