ਅੰਮ੍ਰਿਤਸਰ 10 ਸਤੰਬਰ (ਰਾਜੇਸ਼ ਡੈਨੀ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਓ.ਬੀ.ਸੀ ਪੰਜਾਬ ਦੇ ਵਰਕਿੰਗ ਪ੍ਰਧਾਨ ਸਰਬਜੀਤ ਸਿੰਘ ਸੋਨੂੰ ਜੰਡਿਆਲਾ ਨੇ ਅੱਜ ਮਾਝੇ ਦੇ ਹਰਮਨ ਪਿਆਰੇ ਕਾਂਗਰਸੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਰਾਜਾਸਾਂਸੀ ਦੇ ਵਧਾਇਕ ਸ. ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਤੇ ਦਿਲਰਾਜ ਸਿੰਘ ਸਰਕਾਰੀਆ ਨਾਲ ਪੰਜਾਬ ਦੇ ਭੱਖਦਿਆਂ ਮਸਲਿਆਂ ‘ਤੇ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਸ. ਸਰਕਾਰੀਆਂ ਨੇ ਸੋਨੂੰ ਜੰਡਿਆਲਾ ਨੂੰ ਵਿਸ਼ਵਾਸ਼ ਦਵਾਇਆ ਕਿ ਉਹ ਪੰਜਾਬ ਦੇ ਭੱਖਦੇ ਮਸਲਿਆਂ ਨੂੰ ਲੈ ਕੇ ਜਲਦ ਹੀ ਕਾਂਗਰਸ ਹਾਈਕਮਾਂਡ ਨੂੰ ਮਿਲਣਗੇ ਤੇ ਪੰਜਾਬ ਦੀ ਵਿਗੜ ਰਹੀ ਸਾਰੀ ਸਥਿਤੀ ਤੋਂ ਜਾਣੂ ਕਰਵਾਉਣਗੇ। ਇਸ ਮੌਕੇ ਸ. ਸਰਕਾਰੀਆਂ ਨੇ ਸੋਨੂੰ ਜੰਡਿਆਲਾ ਨੂੰ ਪੰਜਾਬ ਓ.ਬੀ.ਸੀ ਦੇ ਵਰਕਿੰਗ ਪ੍ਰਧਾਨ ਬਨਣ ‘ਤੇ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ।
ਉਨ੍ਹਾਂ ਕਿਹਾ ਕੀ ਕਾਂਗਰਸ ਪਾਰਟੀ ਹੀ ਇਕ ਅਜਿਹੀ ਪਾਰਟੀ ਹੈ, ਜੋ ਆਪਣੇ ਹਰ ਇੱਕ ਵਰਕਰ ਨੂੰ ਬਣਦਾ ਮਾਣ ਸਨਮਾਨ ਦਿੰਦੀ ਹੈ। ਇਸ ਮੌਕੇ ਸੋਨੂੰ ਜੰਡਿਆਲਾ ਨੇ ਕਾਂਗਰਸ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ, ਜਿੰਨ੍ਹਾਂ ਨੇ ਉਸਨੂੰ ਅਹਿਮ ਜ਼ਿੰਮੇਵਾਰੀ ਦੇ ਕੇ ਨਿਵਾਜ਼ਿਆ ਹੈ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਹੀ ਪਾਰਟੀ ਅਤੇ ਆਪਣੀ ਸਮੁੱਚੀ ਲੀਡਰਸ਼ਿਪ ਦੇ ਰਿਣੀ ਰਹਿਣਗੇ ਅਤੇ ਕਾਂਗਰਸ ਪਾਰਟੀ ਦੀ ਮਜ਼ਬੂਤੀ ਤੇ ਅਖੰਡਤਾ ਲਈ ਦਿਨ-ਰਾਤ ਸਖਤ ਮਿਹਨਤ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡਣਗੇ। ਇਸ ਮੌਕੇ ਦਿਲਰਾਜ ਸਿੰਘ ਸਰਕਾਰੀਆ, ਭੀਮ ਸਿੰਘ, ਗੁਰੀ ਮਜੀਠਾ, ਮੀਤ ਭਲਵਾਨ, ਅਜੇਪਾਲ ਸਿੰਘ, ਜੋਬਨਜੀਤ ਸਿੰਘ ਆਦਿ ਹਾਜ਼ਰ ਸਨ।