ਫਿਰੋਜ਼ਪੁਰ/ਮੱਲਾਂ ਵਾਲਾ, 21 ਦਸੰਬਰ (ਹਰਪਾਲ ਸਿੰਘ ਖਾਲਸਾ) – ਸ਼੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਹਿਤ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਜੀਆਂ ਦੀ ਪ੍ਰਧਾਨਗੀ ਹੇਠ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਦੀਆਂ ਗਤੀਵਿਧੀਆਂ ਅਤੇ ਏਜੰਡਾ ਸੰਬੰਧੀ ਤਿਮਾਹੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸ੍ਰੀ ਨਵਲ ਕੁਮਾਰ, ਮਾਨਯੋਗ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜਪੁਰ, ਸ੍ਰੀ ਸੂਰਜ, ਸਹਾਇਕ ਕਮਿਸ਼ਨਰ (ਜ਼), ਫਿਰੋਜਪੁਰ, ਸ੍ਰੀ ਰਣਧੀਰ ਕੁਮਾਰ, ਸੁਪਰਡੈਂਟ ਆਫ ਪੁਲਿਸ, ਫਿਰੋਜਪੁਰ, ਸ੍ਰੀ ਅਸ਼ੋਕ ਕੁਮਾਰ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ, ਫਿਰੋਜਪੁਰ, ਮੈਡਮ ਏਕਤਾ ਉੱਪਲ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ, ਸ੍ਰੀ ਦਲੀਪ ਕੁਮਾਰ, ਜ਼ਿਲ੍ਹਾ ਅਟਾਰਨੀ, ਫਿਰੋਜਪੁਰ, ਸ੍ਰੀ ਜਗਮੀਤ ਸਿੰਘ ਹਾਂਡਾ, ਦਫਤਰ ਜ਼ਿਲ੍ਹਾ ਲੋਕ ਸੰਪਰਕ, ਫਿਰੋਜਪੁਰ ਬਤੌਰ ਮੈਂਬਰ ਹਾਜ਼ਰ ਸਨ।
ਇਹ ਵੀ ਖਬਰ ਪੜੋ : ਭਵਾਨੀਗੜ੍ਹ ਚ ਪੁੱਤ ਵੱਲੋਂ ਪਿਓ ਦਾ ਕਤਲ
ਇਸ ਮੀਟਿੰਗ ਵਿੱਚ ਜੱਜ ਸਾਹਿਬ ਮੈਡਮ ਏਕਤਾ ਉੱਪਲ ਜੀ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਤਿੰਨ ਮਹੀਨਿਆਂ ਦੌਰਾਨ ਕੀਤੀਆਂ ਗਈਆਂ ਗਤੀਵਿਧੀਆਂ ਬਾਰੇ ਦੱਸਿਆ ਅਤੇ ਹੁਣ ਆਉਣ ਵਾਲੇ ਸਮੇਂ ਵਿੱਚ ਕੀਤੇ ਜਾਣ ਵਾਲੇ ਕੰਮਾਂ ਦਾ ਏਜੰਡਾ ਪੇਸ਼ ਕੀਤਾ। ਜਿਸ ਉੱਪਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਦੇ ਚੇਅਰਮੈਨ ਸ੍ਰੀ ਵੀਰਇੰਦਰ ਅਗਰਵਾਲ ਜੀ ਅਤੇ ਮੈਂਬਰ ਸਾਹਿਬਾਨਾਂ ਨੇ ਸਹਿਮਤੀ ਜਤਾਈ। ਇਸ ਮੀਟਿੰਗ ਦੌਰਾਨ ਮਾਨਯੋਗ ਚੇਅਰਮੈਨ ਸ੍ਰੀ ਵੀਰਇੰਦਰ ਅਗਰਵਾਲ ਜੀ ਨੇ ਜ਼ਿਲ੍ਹਾ ਪ੍ਰਸਾਸ਼ਨ, ਫਿਰੋਜਪੁਰ ਅਤੇ ਪੁਲਿਸ ਪ੍ਰਸਾਸ਼ਨ, ਫਿਰੋਜਪੁਰ ਦਾ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਦਾ ਸਾਥ ਦੇਣ ਤੇ ਧੰਨਵਾਦ ਕੀਤਾ ਅਤੇ ਉਹਨਾਂ ਨੂੰ ਹਮੇਸ਼ਾਂ ਦੀ ਤਰ੍ਹਾਂ ਅੱਗੇ ਵੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਦਾ ਸਾਥ ਦੇਣ ਲਈ ਕਿਹਾ। ਮਾਨਯੋਗ ਚੇਅਰਮੈਨ ਸਾਹਿਬ ਨੇ ਸਾਲ 2024 ਵਿੱਚ ਆਉਣ ਵਾਲੀ ਨੈਸ਼ਨਲ ਲੋਕ ਅਦਾਲਤ ਬਾਰੇ ਹਾਜਰ ਅਫਸਰ ਸਾਹਿਬਾਨਾਂ ਨੂੰ ਜਾਣਕਾਰੀ ਦਿੱਤੀ ਅਤੇ ਉਹਨਾਂ ਨੇ ਆਪਣੇ ਸਬੰਧਤ ਅਫਸਰਾਂ/ਸਟਾਫ ਨੂੰ ਇਸ ਬਾਰੇ ਹਦਾਇਤਾਂ ਜਾਰੀ ਕਰਨ ਲਈ ਕਿਹਾ। ਅੰਤ ਵਿੱਚ ਜੱਜ ਸਾਹਿਬ ਵੱਲੋਂ ਮੀਟਿੰਗ ਵਿੱਚ ਹਾਜਰ ਅਫਸਰਾਂ ਦਾ ਧੰਨਵਾਦ ਕੀਤਾ।