ਸੱਤਿਆ ਭਾਰਤੀ ਸਕੂਲ ਖਿਦੋਵਾਲੀ ਵਿਖੇ ਮਨਾਇਆ ਬਾਲ ਦਿਵਸ 

ਚਵਿੰਡਾ ਦੇਵੀ, 16 ਨਵੰਬਰ (ਅ੍ਰਮਿਤ ਵਾਜਪਾਈ) – ਸੱਤਿਆ ਭਾਰਤੀ ਸਕੂਲ ਖਿਦੋਵਾਲੀ ਵਿਖੇ ਪ੍ਰਿੰਸੀਪਲ ਪਰਮਜੀਤ ਕੌਰ ਤੇ ਸਕੁੂਲ ਸਟਾਫ਼ ਨੇ ਬੱਚਿਆਂ ਨੇ ਕੇਕ ਕੱਟ ਕੇ ਬਾਲ ਦਿਵਸ ਮਨਾਇਆ। ਇਸ ਮੌਕੇ ਪ੍ਰਿੰਸੀਪਲ ਮੈਡਮ ਪਰਮਜੀਤ ਕੌਰ ਵਲੋਂ ਬੱਚਿਆਂ ਨੂੰ ਬਾਲ ਦਿਵਸ ਦੀ ਮਹੱਤਤਾ ਬਾਰੇ ਦੱਸਦਿਆ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਬੱਚੇ ਸਾਡੇ ਆਉਣ ਵਾਲਾ ਭਵਿੱਖ ਹਨ। ਜੋ ਵਧੀਆ ਪੜ੍ਹਾਈ ਲੈਣ ਲਈ ਟੀਚਰਾ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ।

ਇਸ ਮੌਕੇ ਤੇ ਵਿਦਿਆਰਥੀਆਂ ਵਲੋਂ ਰੰਗ ਤਰੰਗ ਪ੍ਰੋਗਰਾਮ ਵਿਚ ਵੱਖ-ਵੱਖ ਗਤੀਵਿਧੀਆਂ ‘ਚ ਹਿੱਸਾ ਲੈ ਕਿ ਭਾਸ਼ਣ, ਲੇਖ, ਡਰਾਇੰਗ ਅਤੇ ਹੋਰ ਮੁਕਾਬਲੇ ਆਯੋਜਿਤ ਕੀਤੇ ਗਏ ਅਤੇ ਪਹਿਲੇ,ਦੂਸਰੇ ਤੇ ਤੀਸਰੇ ਸਥਾਨ ਤੇ ਰਹਿਣ ਵਾਲੇ ਵਿਦਿਆਰਥੀਆਂ ਤੇ ਇਲਾਕੇ ਦੇ ਸਰਕਾਰੀ ਸਕੁੂਲ ਵਿਚੋਂ ਸੇਵਾ ਮੁਕਤ ਹੋਏ ਅਧਿਆਪਕ ਰਾਮ ਪ੍ਰਕਾਸ਼ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ‘ਤੇ ਸੰਦੀਪ ਕੌਰ,ਰਾਜਵਿੰਦਰ ਕੌਰ, ਦਲਜੀਤ ਕੌਰ, ਪਰਮਜੀਤ ਕੌਰ, ਨਵਜੋਤ ਕੌਰ, ਕਰਨਦੀਪ ਕੌਰ ਸਮੇਤ ਬੱਚਿਆਂ ਦੇ ਮਾਪੇ ਵੀਂ ਹਾਜਰ ਸਨ।

You May Also Like