ਹਿਮਾਚਲ ਘੁੰਮਣ ਗਏ ਪੰਜਾਬੀ ਨੌਜਵਾਨ ਦਾ ਕਤਲ

ਫਗਵਾੜਾ 22 ਮਾਰਚ (ਐੱਸ.ਪੀ.ਐਨ ਬਿਊਰੋ) – ਪੰਜਾਬ ਤੋਂ ਹਿਮਾਚਲ ਘੁੰਮਣ ਗਏ ਨੌਜਵਾਨ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਨਵਦੀਪ ਸਿੰਘ (33) ਵਾਸੀ ਫਗਵਾੜਾ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਆਪਣੇ ਦੋਸਤਾਂ ਨਾਲ ਬੀਤੇ ਬੁੱਧਵਾਰ ਫਗਵਾੜਾ ਤੋਂ ਧਰਮਸ਼ਾਲਾ ਗਿਆ ਸੀ, ਜਿੱਥੇ ਉਹ ਸਵੇਰੇ ਕਰੀਬ 10 ਵਜੇ ਇਕ ਰੈਸਟੋਰੈਂਟ ‘ਚ ਪਹੁੰਚਿਆ। ਇੱਥੇ ਸ਼ਰਾਬ ਪੀਣ ਨੂੰ ਲੈ ਕੇ ਵੇਟਰ ਅਤੇ ਦੋਸਤਾਂ ਵਿਚਾਲੇ ਝਗੜਾ ਹੋ ਗਿਆ। ਸਥਿਤੀ ਇੰਨੀ ਵੱਧ ਗਈ ਕਿ ਵੇਟਰਾਂ ਨੇ ਨਵਦੀਪ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਅਤੇ ਉਸ ਨੂੰ ਧੱਕਾ ਦੇ ਦਿੱਤਾ, ਜੋ ਖੂਨ ਨਾਲ ਲੱਥਪੱਥ ਜ਼ਮੀਨ ‘ਤੇ ਡਿੱਗ ਪਿਆ। ਸਿਰ ਵਿੱਚ ਡੂੰਘੀ ਸੱਟ ਲੱਗਣ ਕਾਰਨ ਨਵਦੀਪ ਦੀ ਮੌਤ ਹੋ ਗਈ।

ਮੌਕੇ ‘ਤੇ ਦੋਸਤਾਂ ਨੇ ਉਸ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਪਹੁੰਚਾਇਆ, ਜਿੱਥੋਂ ਉਸ ਨੂੰ ਵੱਡੇ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ। ਇੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਮਾਮਲੇ ‘ਚ ਮੈਕਲੋਡਗੰਜ ਪੁਲਸ ਨੇ ਦੋਸ਼ੀਆਂ ਖਿਲਾਫ ਕਤਲ ਦਾ ਮਾਮਲਾ ਦਰਜ ਕਰਕੇ 6 ਦੋਸ਼ੀਆਂ ਨੂੰ ਹਿਰਾਸਤ ‘ਚ ਲੈ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਨਵਦੀਪ ਦਾ ਵਿਆਹ 2 ਸਾਲ ਪਹਿਲਾਂ ਹੀ ਹੋਇਆ ਸੀ ਅਤੇ ਉਸ ਦਾ ਇਕ ਸਾਲ ਦਾ ਬੇਟਾ ਹੈ। ਇਸ ਘਟਨਾ ਤੋਂ ਬਾਅਦ ਪਰਿਵਾਰ ਡੂੰਘੇ ਸਦਮੇ ਵਿੱਚ ਹੈ।

You May Also Like