ਹਿਮਾਚਲ ਪ੍ਰਦੇਸ਼ ਚ ਪੰਜਾਬ ਦੇ ਸ਼ਰਧਾਲੂਆਂ ਨਾਲ ਭਰੀ ਟਰੈਕਟਰ ਟਰਾਲੀ ਹੋਈ ਹਾਦਸੇ ਦਾ ਸ਼ਿਕਾਰ, 35 ਲੋਕ ਜ਼ਖਮੀ

ਹਿਮਾਚਲ, 8 ਅਗਸਤ (ਐੱਸ.ਪੀ.ਐਨ ਬਿਊਰੋ) – ਹਿਮਾਚਲ ਪ੍ਰਦੇਸ਼ ਦੇ ਬਸੋਲੀ ਪਿੰਡ ਵਿੱਚ ਇੱਕ ਟਰੈਕਟਰ ਟਰਾਲੀ ਬੇਕਾਬੂ ਹੋ ਕੇ ਡੂੰਘੀ ਖੱਡ ਵਿੱਚ ਪਲਟ ਗਈ। ਇਸ ਸੜਕ ਹਾਦਸੇ ਵਿੱਚ 35 ਦੇ ਕਰੀਬ ਸ਼ਰਧਾਲੂ ਜ਼ਖ਼ਮੀ ਹੋ ਗਏ ਹਨ। ਜ਼ਖਮੀਆਂ ਨੂੰ ਇਲਾਜ ਲਈ ਊਨਾ ਦੇ ਖੇਤਰੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਜਿੱਥੇ ਡਾਕਟਰ ਜ਼ਖਮੀਆਂ ਦਾ ਇਲਾਜ ਕਰ ਰਹੇ ਹਨ।

ਮਾਨਸਾ ਜ਼ਿਲ੍ਹੇ ਤੋਂ ਸ਼ਰਧਾਲੂਆਂ ਦਾ ਇੱਕ ਜਥਾ ਮੰਗਲਵਾਰ ਨੂੰ ਟਰੈਕਟਰ ਟਰਾਲੀ ਵਿੱਚ ਮਾਤਾ ਨੈਣਾ ਦੇਵੀ ਜੀ ਦੇ ਦਰਸ਼ਨ ਕਰਨ ਤੋਂ ਬਾਅਦ ਬੁੱਧਵਾਰ ਨੂੰ ਊਨਾ ਦੇ ਧਾਰਮਿਕ ਸਥਾਨ ਪੀਰ ਨਿਗਾਹ ਪਹੁੰਚਿਆ ਸੀ। ਇੱਥੇ ਮੱਥਾ ਟੇਕਣ ਤੋਂ ਬਾਅਦ ਸ਼ਰਧਾਲੂ ਵੀਰਵਾਰ ਸਵੇਰੇ ਆਪਣੇ ਘਰਾਂ ਨੂੰ ਪਰਤ ਰਹੇ ਸਨ ਕਿ ਪਿੰਡ ਬਸੋਲੀ ਕੋਲ ਟਰੈਕਟਰ ਟਰਾਲੀ ਬੇਕਾਬੂ ਹੋ ਕੇ ਡੂੰਘੀ ਖੱਡ ਵਿੱਚ ਪਲਟ ਗਈ। ਇਸ ਹਾਦਸੇ ‘ਚ 35 ਤੋਂ ਵੱਧ ਸ਼ਰਧਾਲੂ ਜ਼ਖਮੀ ਹੋ ਗਏ ਹਨ।

ਹਾਦਸੇ ‘ਚ ਜ਼ਖਮੀ ਹੋਏ ਸ਼ਰਧਾਲੂਆਂ ਨੂੰ ਇਲਾਜ ਲਈ ਊਨਾ ਦੇ ਖੇਤਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਜ਼ਖਮੀਆਂ ‘ਚ ਬੱਚਿਆਂ ਅਤੇ ਔਰਤਾਂ ਦੀ ਗਿਣਤੀ ਜ਼ਿਆਦਾ ਹੈ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪ੍ਰਸ਼ਾਸਨ ਨੇ ਰਾਹਤ ਅਤੇ ਬਚਾਅ ਕੰਮ ਸ਼ੁਰੂ ਕਰ ਦਿੱਤਾ ਹੈ। ਊਨਾ ਸਦਰ ਥਾਣਾ ਇੰਚਾਰਜ ਮਨੋਜ ਵਾਲੀਆ ਆਪਣੀ ਟੀਮ ਦੇ ਨਾਲ ਬਸੋਲੀ ‘ਚ ਹਾਦਸੇ ਵਾਲੀ ਥਾਂ ‘ਤੇ ਪਹੁੰਚੇ ਅਤੇ ਜ਼ਖਮੀਆਂ ਨੂੰ ਊਨਾ ਦੇ ਖੇਤਰੀ ਹਸਪਤਾਲ ਪਹੁੰਚਾਉਣ ਦਾ ਕੰਮ ਸ਼ੁਰੂ ਕੀਤਾ।

You May Also Like