ਹੁਸ਼ਿਆਰਪੁਰ ਚ ਟਰੱਕ ਅਤੇ ਕਾਰ ਦੀ ਟੱਕਰ ਦੌਰਾਨ ਲੱਗੀ ਅੱਗ, 4 ਲੋਕਾਂ ਦੀ ਹੋਈ ਮੌਤ

ਚੰਡ੍ਹੀਗੜ੍ਹ, 27 ਜਨਵਰੀ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਪੰਜਾਬ ਦੇ ਹੁਸ਼ਿਆਰਪੁਰ ਵਿਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਜ਼ਿਲ੍ਹੇ ਦੇ ਦਸੂਹਾ ਨੇੜੇ ਇੱਕ ਟਰੱਕ ਅਤੇ ਕਾਰ ਦੀ ਸਿੱਧੀ ਟੱਕਰ ਹੋ ਗਈ। ਹਾਦਸਾ ਇੰਨਾ ਵੱਡਾ ਸੀ ਕਿ ਕਾਰ ਨੂੰ ਤੁਰੰਤ ਅੱਗ ਲੱਗ ਗਈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਹਾਦਸੇ ਸਮੇਂ ਕਾਰ ਵਿਚ ਪੰਜ ਵਿਅਕਤੀ ਸਵਾਰ ਸਨ, ਜਿਨ੍ਹਾਂ ਵਿਚੋਂ ਚਾਰ ਜ਼ਿੰਦਾ ਸੜ ਗਏ।

ਇੱਕ ਵਿਅਕਤੀ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਹੈ। ਜ਼ਖਮੀਆਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਅਜੇ ਤੱਕ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ। ਅੱਗ ਇੰਨੀ ਭਿਆਨਕ ਸੀ ਕਿ ਆਸ-ਪਾਸ ਦੇ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ ਅਤੇ ਅੱਗ ਬੁਝਾਈ ਗਈ, ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

You May Also Like